ਘਨੌਰ ਦੇ ਯੂਕੋ ਬੈਂਕ ਵਿੱਚ ਡਾਕਾ ਮਾਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ
ਪਟਿਆਲਾ, 29 ਨਵੰਬਰ(ਵਿਸ਼ਵ ਵਾਰਤਾ)- ਬੀਤੇ ਦਿਨ ਪਟਿਆਲਾ ਦੇ ਘਨੌਰ ਵਿੱਚ ਕਰੀਬ ਪੌਣੇ ਚਾਰ ਵਜੇ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਬੰਦੂਕ ਦੀ ਨੌਕ ਤੇ ਯੂਕੋ ਬੈਂਕ ਵਿੱਚ ਡਾਕਾ ਮਾਰਿਆ ਸੀ। ਇਸ ਦੌਰਾਨ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋਏ ਮੁਲਜ਼ਮਾਂ ਨੂੰ ਪਟਿਆਲਾ ਪੁਲਿਸ ਨੇ ਦੂਜੇ ਦਿਨ ਹੀ ਕਾਬੂ ਕਰ ਲਿਆ ਹੈ। ਇਸ ਸੰਬੰਧ ਵਿੱਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।ਪਰ,ਮੁੱਢਲੀ ਜਾਣਕਾਰੀ ਅਨੁਸਾਰ ਬੈਂਕ ਲੁੱਟਣ ਵਾਲੇ 4 ਦੋਸ਼ੀ ਰੂਪਨਗਰ ਦੇ ਚਮਕੌਰ ਸਾਹਿਬ ਨੇੜਿਓਂ ਗ੍ਰਿਫਤਾਰ ਕਰ ਲਏ ਗਏ ਹਨ। ਇਸ ਦੇ ਨਾਲ ਹੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਗੱਡੀ ਵੀ ਬਰਾਮਦ ਕਰ ਲਈ ਗਈ ਹੈ। ਇਸ ਸੰਬੰਧ ਵਿੱਚ ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀ ਅੱਜ ਸ਼ਾਮ ਤੱਕ ਅਧਿਕਾਰਤ ਤੌਰ ਤੇ ਇਸ ਦੀ ਪੁਸ਼ਟੀ ਕਰ ਸਕਦੇ ਹਨ ਅਤੇ ਨਾਲ ਹੀ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।