ਘਰੇਲੂ ਕਲੇਸ਼ ਦੇ ਚੱਲਦਿਆਂ ਔਰਤ ਨੇ 2 ਬੇਟੀਆਂ ਨੂੰ ਲਾਈ ਅੱਗ
ਚੰਡੀਗੜ੍ਹ 9 ਦਸੰਬਰ(ਵਿਸ਼ਵ ਵਾਰਤਾ)- ਦੱਖਣੀ ਭਾਰਤ ਦੇ ਸੂਬੇ ਕਰਨਾਟਕ ਵਿੱਚ ਅੱਜ ਸਵੇਰੇ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਕੋਲਾਰ ਜ਼ਿਲ੍ਹੇ ਦੇ ਮੁਲਾਬਾਗਿਲੂ ‘ਚ ਇੱਕ ਔਰਤ ਨੇ ਪਰਿਵਾਰਕ ਝਗੜੇ ਦੇ ਚੱਲਦਿਆਂ ਆਪਣੀਆਂ ਦੋ ਬੇਟੀਆਂ ਨੂੰ ਅੱਗ ਲਗਾ ਦਿੱਤੀ। ਔਰਤ ਦੀ ਪਛਾਣ ਜੋਤੀ ਵਜੋਂ ਹੋਈ ਹੈ। ਅੱਗ ਵਿੱਚ ਸਾੜੀਆਂ ਗਈਆਂ ਲੜਕੀਆਂ ਵੱਲੋਂ ਇੱਕ ਦੀ ਉਮਰ ਮਹਿਜ 6 ਸਾਲ ਸੀ। ਮਾਮਲੇ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਜੋਤੀ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਲੋਕ ਆਂਧਰਾ ਪ੍ਰਦੇਸ਼ ਦੇ ਰਾਮਾਸਮੁਦਰਮ ਦੇ ਕੁਰੁਬਨਹੱਲੀ ਦੇ ਰਹਿਣ ਵਾਲੇ ਹਨ।ਅੱਗ ਲੱਗਣ ਕਾਰਨ 6 ਸਾਲ ਦੀ ਬੇਟੀ ਦੀ ਮੌਤ ਹੋ ਗਈ, ਜਦੋਂ ਕਿ ਦੂਜੀ ਦੀ ਵੀ ਹਾਲਤ ਗੰਭੀਰ ਹੈ। ਪੁਲਿਸ ਮੁਤਾਬਕ ਔਰਤ ਵੀ ਖੁਦ ਨੂੰ ਅੱਗ ਲਾਉਣ ਵਾਲੀ ਸੀ ਪਰ ਸਥਾਨਕ ਲੋਕਾਂ ਨੇ ਉਸ ਨੂੰ ਰੋਕ ਦਿੱਤਾ।