ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਇਆ 15 ਰੁਪਏ ਦਾ ਵਾਧਾ
ਦੇਖੋ,ਗੈਸ ਅਤੇ ਤੇਲ ਦੀਆਂ ਅੱਜ ਦੀਆਂ ਕੀਮਤਾਂ
ਚੰਡੀਗੜ੍ਹ,6 ਅਕਤੂਬਰ(ਵਿਸ਼ਵ ਵਾਰਤਾ)- ਕੌਮਾਂਤਰੀ ਤੇਲ ਕੀਮਤਾਂ ਵਿੱਚ ਵਾਧੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਰਸੋਈ ਗੈਸ ਐਲਪੀਜੀ ਦੀ ਕੀਮਤ ਵਿੱਚ 15 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ।
ਤੇਲ ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਬਸਿਡੀ ਅਤੇ ਗੈਰ-ਸਬਸਿਡੀ ਵਾਲੇ ਰਸੋਈ ਗੈਸ ਦੀਆਂ ਕੀਮਤਾਂ ਦੋਵਾਂ ਵਿੱਚ ਵਾਧਾ ਕੀਤਾ ਗਿਆ ਹੈ।
ਹੁਣ ਪੰਜਾਬ ਵਿੱਚ ਰਸੋਈ ਗੈਸ ਦੀ ਕੀਮਤ 894.00 ਰੁਪਏ ਪ੍ਰਤੀ ਸਿਲੰਡਰ ਹੈ।
ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ।
ਪੰਜਾਬ ਵਿੱਚ ਹੁਣ ਪੈਟਰੋਲ ਦੀ ਕੀਮਤ 104 ਰੁਪਏ ਅਤੇ ਡੀਜ਼ਲ ਦੀ ਕੀਮਤ 94.42 ਰੁਪਏ ਪ੍ਰਤੀ ਲੀਟਰ ਹੈ