
ਰੂਪਨਗਰ 4 ਅਗਸਤ ਵਿਸ਼ਵ ਵਾਰਤਾ )- ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਤੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਬੇ-ਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ਤੇ ਯਤਨ ਆਰੰਭੇ ਹੋਏ ਹਨ। ਇਸ ਕਾਰਜ ਲਈ ਸੂਬੇ ਭਰ ਵਿੱਚ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਮੁੱਖ ਵਪਾਰਕ ਅਦਾਰਿਆ ਦੇ ਪ੍ਰਤੀਨਿਧ ਸ਼ਾਮਲ ਹੋ ਕੇ ਬੇਰੁਜ਼ਗਾਰ ਨੌਜ਼ਵਾਨਾਂ ਉਨ੍ਹਾਂ ਦੇ ਹੁਨਰਾਂ ਮੁਤਾਬਿਕ ਸਿੱਧੀ ਨੌਕਰੀ ਦੇਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ.ਰਵਿੰਦਰ ਪਾਲ ਸਿੰਘ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਰੂਪਨਗਰ ਨੇ ਦੱਸਿਆ ਕਿ 24 ਤੋਂ 30 ਸਤੰਬਰ ਤੱਕ ਪੰਜਾਬ ਭਰ ਵਿੱਚ ਸਟੇਟ ਪੱਧਰ ਦੇ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਮੇਲਿਆਂ ਵਿੱਚ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ 3 ਤਰੀਕਿਆਂ ਨਾਲ ਇੰਟਰਵਿਊਜ਼ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਰਚੂਅਲ ਮੇਲੇ ਜ਼ੂਮ ਐਪ ਰਾਹੀਂ ਕਰਵਾਏ ਜਾਣਗੇ, ਜਿਸ ਵਿੱਚ ਨਿਯੋਜਕਾਂ ਵੱਲੋਂ ਆਨ ਲਾਈਨ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿਯੋਜਕ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫੀਜ਼ੀਕਲ ਮੇਲੇ ਵੀ ਲਗਾਏ ਜਾ ਸਕਦੇ ਹਨ, ਜਿਨ੍ਹਾਂ ਵਿੱਚ ਕਰੋਨਾ ਮਹਾਂਮਾਰੀ ਤੋਂ ਬਚਾਅ ਦੀਆਂ ਮੁਕੰਮਲ ਸਾਵਧਾਨੀਆਂ ਵਰਤੀਆਂ ਜਾਣਗੀਆਂ ਅਤੇ ਡਾਇਰੈਕਟ ਇੰਟਰਵਿਊ ਵਿੱਚ ਪ੍ਰਾਰਥੀ ਨੂੰ ਸਿੱਧਾ ਕੰਪਨੀ ਵਿੱਚ ਇੰਟਰਵਿਊ ਦੇਣ ਲਈ ਭੇਜਿਆ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਰੋਜ਼ਗਾਰ ਵਿਭਾਗ ਦੇ ਪੋਰਟਲ www.pgrkam.com ਤੇ ਲਾਜ਼ਮੀ ਤੌਰ ਤੇ ਰਜਿਸਟਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਡੀ.ਬੀ.ਈ.ਈ. ਰੂਪਨਗਰ ਵਿਖੇ ਤੈਨਾਤ ਮਾਹਿਰ ਸੁਪ੍ਰੀਤ ਕੌਰ ਕੈਰੀਅਰ ਕਾਊਂਸਲਰ ਵੱਲੋਂ ਰੋਜ਼ਾਨਾਂ ਆਨ ਲਾਈਨ ਕਾਊਂਸਲਿੰਗ ਕੀਤੀ ਜਾਂਦੀ ਹੈ। ਨੌਕਰੀ ਦੇ ਚਾਹਵਾਨ ਨੌਜ਼ਵਾਨਾਂ ਨੂੰ ਆਨ ਲਾਈਨ ਜ਼ੂਮ ਮੀਟਿੰਗ ਲਿੰਕ ਰਾਹੀਂ ਇਸ ਕਾਊਂਸਲਿੰਗ ਵਿੱਚ ਜ਼ਰੂਰ ਸ਼ਾਮਲ ਹੋਣਾ ਚਾਹੀਦਾ ਹੈ। ਇਸ ਦੌਰਾਨ ਪ੍ਰਾਰਥੀਆਂ ਨੂੰ ਸਰਕਾਰ ਵੱਲੋਂ ਬੇਰੋਜ਼ਗਾਰਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕਿੱਤਾ ਅਗਵਾਈ / ਹੁਨਰ ਵਿਕਾਸ ਅਤੇ ਸਿਖਲਾਈ / ਸਰਕਾਰੀ ਅਤੇ ਪ੍ਰਾਈਵੇਟ ਅਸਾਮੀਆਂ / ਸਵੈ ਰੋਜ਼ਗਾਰ ਸਬੰਧੀ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਰੋਜ਼ਗਾਰ ਵਿਭਾਗ ਵੱਲੋਂ ਆਨ ਲਾਈਨ ਵੈਬੀਨਾਰ ਦੌਰਾਨ ਆਉਣ ਵਾਲੇ ਸਮੇਂ ਵਿੱਚ ਲਗਭਗ 1 ਲੱਖ ਨੌਕਰੀਆਂ ਦਾ ਪ੍ਰਬੰਧ ਕਰਨ ਸਬੰਧੀ ਸੰਕੇਤ ਦਿੱਤੇ ਗਏ ਹਨ, ਜੋ ਕਿ ਦੋ ਪੜਾਵਾਂ ਵਿੱਚ ਕੱਢੀਆਂ ਜਾ ਸਕਦੀਆਂ ਹਨ । ਉਨ੍ਹਾਂ ਨੌਜਵਾਨਾਂ ਨੂੰ ਭਰੋਸਾ ਦਿੰਦਿਆ ਕਿਹਾ ਕਿ ਪੰਜਾਬ ਸਰਕਾਰ ਅਤੇ ਸਮੂਹ ਜਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਬੇਰੋਜ਼ਾਗਾਰਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਿਹਾ ਹੈ, ਨੌਜਵਾਨਾਂ ਨੂੰ ਵੀ ਲਗਨ ਅਤੇ ਮੇਹਨਤ ਦਾ ਰਾਹ ਅਪਣਾਉਂਦੇ ਹੋਏ, ਇਨ੍ਹਾਂ ਕੋਸ਼ਿਸ਼ਾਂ ਦਾ ਭਰਪੂਰ ਲਾਭ ਉਠਾਉਣਾ ਚਾਹੀਦਾ ਹੈ ਅਤੇ ਕਿਸੇ ਵੀ ਜਾਣਕਾਰੀ ਲਈ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਰੂਪਨਗਰ ਦੇ ਹੈੱਲਪਲਾਈਨ ਨੰ: 85570-10066 ਜਾਂ ਹੈਲਪ ਲਾਈਨ ਈ.ਮੇਲ ਆਈ.ਡੀ [email protected] ਤੇ ਸੰਪਰਕ ਕਰ ਸਕਦੇ ਹਨ।






















