ਘਰ ਦੇ ਬਾਹਰ ਖੇਡ ਰਹੀ 13 ਸਾਲਾ ਬੱਚੀ ਨਾਲ ਜਬਰ-ਜਨਾਹ, ਖਾਲੀ ਪਲਾਟ ’ਚ ਲਿਜਾ ਕੇ ਬਣਾਇਆ ਹਵਸ ਦਾ ਸ਼ਿਕਾਰ

ਜਲੰਧਰ 12 ਅਪ੍ਰੈਲ (ਅਸ਼ਵਨੀ ਠਾਕੁਰ) – ਆਦਮਪੁਰ ’ਚ 13 ਸਾਲਾ ਬੱਚੀ ਨਾਲ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ। ਘਟਨਾ ਉਦੋਂ ਹੋਈ ਜਦੋਂ ਲੜਕੀ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਮੌਕਾ ਪਾ ਕੇ ਮੁਲਜ਼ਮ ਨੌਜਵਾਨ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ। ਬੱਚੀ ਦੇ ਨਾਲ ਦਰਿੰਦਗੀ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਰਿਕੀ ਨਾਂ ਦੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ।
ਬੱਚੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਘਰ ਦੇ ਬਾਹਰ ਖੇਡ ਰਹੀ ਸੀ। ਕਾਫੀ ਦੇਰ ਤਕ ਨਹੀਂ ਮਿਲੀ ਤਾਂ ਲੱਭਣਾ ਸ਼ੁਰੂ ਕੀਤਾ। ਥੋੜ੍ਹੀ ਦੂਰੀ ਤਕ ਇਕ ਖਾਲੀ ਪਲਾਟ ’ਚ ਉਸ ਦੀਆਂ ਚੀਕਾਂ ਦੀ ਆਵਾਜ਼ ਸੁਣੀ। ਉਹ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਬੱਚੀ ਖ਼ੂਨ ਨਾਲ ਲਥਪਥ ਸੀ। ਲੋਕਾਂ ਨੂੰ ਦੇਖ ਕੇ ਮੁਲਜ਼ਮ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਰਿਕੀ ਦੀ ਤਲਾਸ਼ੀ ’ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।






















