ਬੱਚਿਆਂ ਨੂੰ ਕੀਤੀਆਂ ਛੁੱਟੀਆਂ
ਸਕੂਲ 31 ਮਾਰਚ ਤੱਕ ਬੰਦ
ਚੰਡੀਗੜ੍ਹ 19 ਮਾਰਚ ( ਵਿਸ਼ਵ ਵਾਰਤਾ) ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਵੱਲੋਂ ਕੋਰੋਨਾ ਵਾਇਰਸ (ਨੋਵਲ ਕੋਵਿਡ-19) ਕਾਰਨ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 20 ਤੋਂ 31 ਮਾਰਚ ਤੱਕ ਪੰਜਾਬ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ| ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਦੇ ਨਾਲ-ਨਾਲ ਸਕੂਲਾਂ ਵਿੱਚ ਚੱਲ ਰਹੀਆਂ ਹੋਰ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਨੂੰੂੰ ਵੀ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ|ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸਕੂਲਾਂ ਵਿੱਚ ਇਮਤਿਹਾਨਾਂ ਦੇ ਕਾਰਨ ਬੱਚਿਆਂ ਦਾ ਇਕੱਠ ਹੁੰਦਾ ਹੈ ਜਿਸ ਕਾਰਨ ਵਾਇਰਸ ਦੇ ਫੈਲਣ ਦੀ ਸੰਭਾਵਨਾ ਬਣ ਸਕਦੀ ਹੈ| ਸਿੱਖਿਆ ਵਿਭਾਗ ਪੰਜਾਬ ਵੱਲੋਂ ਨੋਵਲ ਕੋਰੋਨਾ ਵਾਇਰਸ ਸਬੰਧੀ ਸਾਵਧਾਨੀ ਵਰਤਣ ਦੇ ਮੱਦੇਨਜ਼ਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ 31 ਮਾਰਚ ਤੱਕ ਬੱਚਿਆਂ ਨੂੰ ਛੁੱਟੀਆਂ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ|