ਘਰ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ

ਕਰਨਾਟਕਾ,4ਅਪ੍ਰੈਲ(ਵਿਸ਼ਵ ਵਾਰਤਾ)-ਕਰਨਾਟਕਾ ਦੇ ਪੋਨਮਪੇਟ ਦੇ ਨਜ਼ਦੀਕ ਰਾਤ ਨੂੰ ਘਰ ਵਿੱਚ ਅੱਗ ਲੱਗਣ ਕਾਰਨ ਚਾਰ ਬੱਚਿਆਂ ਸਮੇਤ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਚਾਰ ਹੋਰ ਲੋਕਾਂ ਦੇ ਝੁਲਸ ਜਾਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਹੀ ਇਕ ਮੈਂਬਰ ਨੇ ਨਸ਼ੇ ਦੀ ਹਾਲਤ ਵਿੱਚ ਘਰ ਵਿੱਚ ਅੱਗ ਲਗਾ ਦਿੱਤੀ ਸੀ।






















