• Latest
  • Trending
ਘੱਗਰ ਦੇ ਸਥਾਈ ਹੱਲ ਦਾ ਮੁੱਦਾ ਸੰਸਦ ਤੇ ਜਲ ਸ਼ਕਤੀ ਮੰਤਰੀ ਕੋਲ ਉਠਾਇਆ – ਪਰਨੀਤ ਕੌਰ

ਘੱਗਰ ਦੇ ਸਥਾਈ ਹੱਲ ਦਾ ਮੁੱਦਾ ਸੰਸਦ ਤੇ ਜਲ ਸ਼ਕਤੀ ਮੰਤਰੀ ਕੋਲ ਉਠਾਇਆ – ਪਰਨੀਤ ਕੌਰ

7 years ago
ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

11 minutes ago
ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

ਆਮਿਰ ਖਾਨ 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਕਰਵਾਉਣਗੇ ਵਿਆਹ

22 minutes ago
Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

Ayatollah Khamenei Funeral: ਅੱਜ ਮੰਤਰੀ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਹਸਨੈਨ ਈਰਾਨ ਲਈ ਹੋਣਗੇ ਰਵਾਨਾ

24 minutes ago
FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਪੁਰਤਗਾਲ ਨੇ ਕ੍ਰੋਏਸ਼ੀਆ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

45 minutes ago
National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

National: ਬੱਸ ਖਰਾਬ ਹੋਣ ਕਾਰਨ ਸੜਕ ‘ਤੇ ਖੜ੍ਹੇ ਯਾਤਰੀਆਂ ਨੂੰ ਟਰੱਕ ਨੇ ਕੁਚਲਿਆ, 5 ਮੌਤਾਂ

1 hour ago
Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

Amarnath Yatra: ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਅੱਜ ਪਹਿਲਾ ਜੱਥਾ ਕਰੇਗਾ ਮਹਾਦੇਵ ਦੇ ਦਰਸ਼ਨ

2 hours ago
Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

Punjab Weather: ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ

3 hours ago
Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

Punjab: ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

3 hours ago
Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

Breaking: ਮਾਨਸਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਸਮੇਤ ਕੀਤੀ ਖੁਦਕੁਸ਼ੀ

3 hours ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, July 3, 2026
No Result
View All Result
34 °c
Chandigarh
36 ° Sat
34 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਘੱਗਰ ਦੇ ਸਥਾਈ ਹੱਲ ਦਾ ਮੁੱਦਾ ਸੰਸਦ ਤੇ ਜਲ ਸ਼ਕਤੀ ਮੰਤਰੀ ਕੋਲ ਉਠਾਇਆ – ਪਰਨੀਤ ਕੌਰ

July 28, 2019
in ਚੰਡੀਗੜ੍ਹ
ਘੱਗਰ ਦੇ ਸਥਾਈ ਹੱਲ ਦਾ ਮੁੱਦਾ ਸੰਸਦ ਤੇ ਜਲ ਸ਼ਕਤੀ ਮੰਤਰੀ ਕੋਲ ਉਠਾਇਆ – ਪਰਨੀਤ ਕੌਰ

ਘੱਗਰ ਦੇ ਸਥਾਈ ਹੱਲ ਦਾ ਮੁੱਦਾ ਸੰਸਦ ਤੇ ਜਲ ਸ਼ਕਤੀ ਮੰਤਰੀ ਕੋਲ ਉਠਾਇਆ – ਪਰਨੀਤ ਕੌਰ
-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘੱਗਰ ਦੇ ਛੇਤੀ ਹੱਲ ਲਈ ਕੇਂਦਰ ਨੂੰ ਪੱਤਰ ਲਿਖਣਗੇ – ਪਰਨੀਤ ਕੋਰ
-ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵੱਲੋਂ ਹੜ੍ਹ ਪ੍ਰਭਾਵਿਤ 30 ਪਿੰਡਾਂ ਦੀਆਂ ਮੁਸ਼ਕਲਾਂ ਸੁਣੀਆਂ
ਪਟਿਆਲਾ/ਸਮਾਣਾ, 28 ਜੁਲਾਈ:
ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਘੱਗਰ ਅਤੇ ਹੋਰਨਾਂ ਬਰਸਾਤੀ ਨਦੀ-ਨਾਲਿਆਂ ਕਾਰਨ ਸਮਾਣਾ ਹਲਕੇ ਦੇ ਕਰੀਬ ਤਿੰਨ ਦਰਜਨ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀ ਮੁਸ਼ਕਲਾਂ ਸੁਣੀਆਂ ਅਤੇ ਪਿੰਡ ਵਾਸੀਆਂ ਤੋਂ ਹੜ੍ਹਾਂ ਤੋਂ ਬਚਾਅ ਲਈ ਸੁਝਾਅ ਵੀ ਲਏ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹ ਤੋਂ ਬਚਾਅ ਦੇ ਪੱਕੇ ਹੱਲ ਲਈ ਉਨ੍ਹਾਂ ਇਹ ਮਾਮਲਾ ਪਿਛਲੇ ਦਿਨੀ ਸੰਸਦ ਵਿਚ ਵੀ ਉਠਾਇਆ ਅਤੇ ਪੰਜਾਬ ਦੇ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟਾਂ ਦੇ ਵਫਦ ਨਾਲ ਉਹ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਵੀ ਮਿਲੇ ਅਤੇ ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਜਲਦੀ ਤੋਂ ਜਲਦੀ ਇਸ ਦੇ ਸਥਾਈ ਹੱਲ ਦਾ ਭਰੋਸਾ ਵੀ ਦਿਵਾਇਆ ਗਿਆ ਹੈ। ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪਿੰਡ ਭਾਨਰੀ ਵਿਖੇ ਪਿੰਡ ਰਵਾਸ, ਖੇੜਾ ਜੱਟਾ, ਜਲਾਲ ਖੇੜਾ, ਮੈਣ, ਦੁਧੜ, ਭਾਨਰਾ, ਤਰੈ, ਮੱਦੋਮਾਜਰਾ, ਡਰੋਲਾ, ਡਰੋਲੀ, ਖੇੜੀ ਬਰਨਾ, ਗਾਜੇਵਾਸ, ਚਤੈਹਰਾ, ਧਨੋਰੀ ਅਤੇ ਸੂਲਰ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਸੱਸੀ ਬ੍ਰਾਹਮਣਾਂ ਵਿਖੇ ਪਿੰਡ ਧਰਮੇੜੀ, ਹਰੀਪੁਰ ਥੇਹ, ਹਾਸਮਪੁਰ ਮਾਂਗਟਾ, ਸੱਸੀ ਬ੍ਰਾਹਮਣਾ, ਭਗਵਾਨ ਪੁਰ, ਸੱਸਾ ਗੁੱਜਰਾ, ਘਿਉਰਾ ਅਤੇ ਧਨੋਰੀ ਦੇ ਕਿਸਾਨਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਹੜ੍ਹਾਂ ਦੇ ਸਥਾਈ ਹੱਲ ਲਈ ਕਿਸਾਨਾਂ ਪਾਸੋਂ ਸੁਝਾਅ ਵੀ ਲਏ।
ਸ੍ਰੀਮਤੀ ਪਰਨੀਤ ਕੌਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਪਿਛਲੇ ਹਫਤੇ ਘੱਗਰ ਅਤੇ ਪਟਿਆਲਾ ਜ਼ਿਲ੍ਹੇ ਵਿਚ ਵਗਦੇ ਹੋਰ ਬਰਸਾਤੀ ਨਦੀ-ਨਾਲਿਆਂ ਕਾਰਨ ਆਉਦੇ ਹੜ੍ਹਾਂ ਦਾ ਮਾਮਲਾ ਸੰਸਦ ਵਿਚ ਵੀ ਉਠਾਇਆ ਹੈ ਅਤੇ ਇਸ ਸਬੰਧੀ ਉਨ੍ਹਾਂ ਪੰਜਾਬ ਦੇ ਮੈਂਬਰ ਪਾਰਲੀਮੈਂਟਾਂ ਦੇ ਵਫਦ ਨਾਲ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜਿੰਦਰ ਸਿੰਘ ਸ਼ੇਖਾਵਤ ਨੂੰ ਘੱਗਰ ਦੇ ਸਥਾਈ ਹੱਲ ਲਈ ਮੰਗ ਪੱਤਰ ਵੀ ਸੌਪਿਆਂ ਹੈ ਅਤੇ ਕੇਂਦਰ ਨੂੰ ਘੱਗਰ ਨੂੰ ਚੈਨੇਲਾਈਜ਼ ਕਰਨ ਲਈ ਕੇਂਦਰੀ ਜਲ ਕਮਿਸ਼ਨ ਤੋਂ ਜਲਦੀ ਪ੍ਰਵਾਨਗੀ ਦਿਵਾਉਣ ਦੀ ਅਪੀਲ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਪਿਛਲੇ ਕਾਰਜਕਾਲ ਦੌਰਾਨ ਘੱਗਰ ਨੂੰ ਚੈਨੇਲਾਈਜ਼ ਕਰਨ ਦਾ ਪਹਿਲਾਂ ਪੜਾਅ ਪੂਰਾ ਕੀਤਾ ਗਿਆ ਸੀ ਪਰ ਪਿਛਲੀ ਸਰਕਾਰ ਵੱਲੋਂ ਇਸ ਵੱਲ ਧਿਆਨ ਨਾ ਦੇਣ ਕਾਰਨ ਇਹ ਸਾਰਾ ਕੰਮ ਦਸ ਸਾਲ ਰੁਕਿਆ ਰਿਹਾ ਅਤੇ ਹੁਣ ਦੁਬਾਰਾ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਕੇਂਦਰ ਤੱਕ ਪਹੁੰਚ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਹੜ੍ਹਾਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਹੜ੍ਹ ਨਾਲ ਹੋਏ ਨੁਕਸਾਨ ਦਾ ਮੁਆਵਜਾ ਦੇਣ ਲਈ ਵਿਸ਼ੇਸ਼ ਗਰਦਾਵਰੀ ਦੇ ਆਦੇਸ਼ ਵੀ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਘੱਗਰ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਕੇਂਦਰ ਸਰਕਾਰ ਨੂੰ ਇਸ ਸਬੰਧੀ ਪੱਤਰ ਲਿਖ ਰਹੇ ਹਨ।  ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਿਛਲੀ ਦਿਨੀ ਆਏ ਹੜ੍ਹਾਂ ਨਾਲ ਪਟਿਆਲਾ ਜ਼ਿਲ੍ਹੇ ‘ਚ 48 ਹਜ਼ਾਰ 24 ਏਕੜ ਫਸਲ ਨੂੰ ਨੁਕਸਾਨ ਹੋਇਆ ਹੈ ਅਤੇ 228 ਪਿੰਡ ਪ੍ਰਭਾਵਿਤ ਹੋਏ ਹਨ।
ਇਸ ਮੌਕੇ ਪਿੰਡ ਭਾਨਰੀ ਵਿਖੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਪਰਨੀਤ ਕੌਰ ਸਾਹਮਣੇ ਆਪਣੇ ਮਸਲੇ ਰੱਖੇ ਗਏ ਜਿਸ ਵਿਚ ਮੈਣ ਤੋਂ ਵੱਡੀ ਨਦੀ ਤੱਕ ਪਾਈਪ ਲਾਈਨ ਪਾਉਣਾ ਅਤੇ ਵੱਡੀ ਨਦੀ ਨੂੰ ਹੋਰ ਡੂੰਘਾ ਕਰਨਾ ਅਤੇ ਪੁਲਾਂ ਨੂੰ ਉਚਾ ਚੁੱਕਣ ਦੇ ਮਾਮਲੇ ਸਮੇਤ ਗਿਰਦਾਵਰੀ ਕਰਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਗਈ। ਜਿਸ ‘ਤੇ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਾਈਪ ਲਾਈਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਜਿਥੋਂ ਤੱਕ ਵੱਡੀ ਨਦੀ ਨੂੰ ਡੂੰਘਾ ਕਰਨ ਦਾ ਕੰਮ ਅਤੇ ਪੁਲਾਂ ਨੂੰ ਉਚਾ ਕਰਨਾ ਦਾ ਹੈ ਉਹ ਬਰਸਾਤਾਂ ਦੇ ਮੌਸਮ ਤੋਂ ਬਾਅਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੀ ਜਲਦੀ ਦਿੱਤਾ ਜਾਵੇਗਾ। ਕਿਸਾਨਾਂ ਵੱਲੋਂ ਪਿੰਡ ਮੈਣ ਦੇ ਨੇੜੇ ਸਥਿਤ ਸ਼ਰਾਬ ਫੈਕਟਰੀ ਅਤੇ ਪੇਪਰ ਮਿੱਲ ਵੱਲੋਂ ਨਦੀ ਵਿਚ ਛੱਡੇ ਜਾਂਦੇ ਗੰਦੇ ਪਾਣੀ ਨਾਲ ਫੈਲ ਰਹੀਆਂ ਬਿਮਾਰੀਆਂ ਦਾ ਮੁੱਦਾ ਵੀ ਮੈਂਬਰ ਪਾਰਲੀਮੈਂਟ ਦੇ ਧਿਆਨ ਵਿਚ ਲਿਆਂਦਾ ਗਿਆ ਜਿਸ ਦਾ ਉਨ੍ਹਾਂ ਛੇਤੀ ਹੱਲ ਕਰਨ ਦਾ ਭਰੋਸਾ ਦਿਵਾਇਆ।
ਪਿੰਡ ਸੱਸੀ ਬ੍ਰਾਹਮਣਾਂ ਵਿਖੇ ਦਰਜਨ ਦੇ ਕਰੀਬ ਪਿੰਡਾਂ ਦੇ ਕਿਸਾਨਾਂ ਨੇ ਘੱਗਰ ਦਰਿਆਂ ‘ਤੇ ਗੁਆਂਢੀ ਸੂਬੇ ਵੱਲੋਂ ਬਣਾਏ ਹਾਂਸੀ ਬੁਟਾਣਾ ਨਹਿਰ ਦੇ ਸਾਈਫਨ ਅਤੇ ਮੀਰਾਪੁਰ ਚੋਅ ਕਾਰਨ ਨਾਲ ਲਗਦੇ ਪਿੰਡਾਂ ਦੇ ਹੁੰਦੇ ਭਾਰੀ ਨੁਕਸਾਨ ਬਾਰੇ ਦੱਸਿਆ ਅਤੇ ਇਸ ਦੇ ਸਥਾਈ ਹੱਲ ਦੀ ਮੰਗ ਕੀਤੀ। ਇਸ ਮੌਕੇ ਪਰਨੀਤ ਕੌਰ ਨੇ ਕਿਹਾ ਕਿ ਘੱਗਰ ਅਤੇ ਮੀਰਾਪੁਰ ਚੋਅ ਅਤੇ ਹੋਰ ਬਰਸਾਤੀ ਨਾਲਿਆਂ ਰਾਂਹੀ ਹੁੰਦੇ ਨੁਕਸਾਨ ਸਬੰਧੀ ਸਬੰਧਤ ਵਿਭਾਗ ਵੱਲੋਂ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦਾ ਹੱਲ ਕੱਢਿਆਂ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨਾਂ ਵੱਲੋਂ ਹੜ੍ਹਾ ਸਮੇਂ ਦਿਖਾਏ ਹੌਸਲੇ ਦੀ ਸਰਾਹਨਾ ਕੀਤੀ ਅਤੇ ਵਿਸਵਾਸ਼ ਦਿਵਾਇਆ ਕਿ ਸਰਕਾਰ ਵੱਲੋਂ ਅਜਿਹੀ ਕਰੋਪੀ ਤੋਂ ਬਚਾਅ ਲਈ ਪੱਕੇ ਪ੍ਰਬੰਧ ਕੀਤੇ ਜਾਣਗੇ। ਪਿੰਡ ਸੱਸੀ ਬ੍ਰਾਹਮਣਾਂ ਵਿਖੇ ਸ੍ਰੀਮਤੀ ਪਰਨੀਤ ਕੌਰ ਨੇ ਪਿੰਡ ਵਿਚ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਵੀ ਮੱਥਾ ਟੇਕਿਆ।
ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਐਮ.ਐਲ.ਏ. ਸਮਾਣਾ ਸ. ਰਜਿੰਦਰ ਸਿੰਘ ਦੇ ਧਰਮ ਪਤਨੀ ਸ੍ਰੀਮਤੀ ਰਵਿੰਦਰ ਕੌਰ, ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਉਂਟਸਰ, ਬਲਾਕ ਪਸਿਆਣਾ ਦੇ ਪ੍ਰਧਾਨ ਸ੍ਰੀ ਹਰਮੇਸ਼ ਗੋਇਲ, ਸ. ਨੈਬ ਸਿੰਘ ਭਾਨਰੀ, ਸਰਪੰਚ ਗਿਆਨ ਚੰਦ, ਭੋਲਾ ਸਿੰਘ ਸੱਸਾ ਗੁੱਜਰ, ਅਮਰੀਕ ਸਿੰਘ ਘਿਉਰਾ, ਮੁਖਤਿਆਰ ਸਿੰਘ ਖੇੜਕੀ, ਡਾ. ਮੋਹਨ ਲਾਲ ਸ਼ਰਮਾ ਸਮੇਤ ਵੱਡੀ ਗਿਣਤੀ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚਾਇਤਾਂ, ਹੋਰ ਪੰਤਵੰਤੇ ਤੇ ਕਿਸਾਨ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Vadhala’ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

by Navjot
July 3, 2026
0

ਫਿਲਮ 'Vadhala' ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼    ਹੈਦਰਾਬਾਦ, 3 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਅਕੇਲਾ ਵੀ ਕ੍ਰਿਸ਼ਨਾ ਦੀ...

Most Popular

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

by Ankit
6 days ago
0

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ — ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 