ਚਰਨਜੀਤ ਸਿੰਘ ਚੰਨੀ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖਲ
2 ਹਲਕਿਆਂ ਤੋਂ ਲੜਨਗੇ ਵਿਧਾਨ ਸਭਾ ਚੋਣਾਂ
ਚੰਡੀਗੜ੍ਹ, 31ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਸਰਗਰਮੀਆਂ ਜ਼ੋਰਾਂ ਤੇ ਹਨ, ਅੱਜ ਚਰਨਜੀਤ ਸਿੰਘ ਚੰਨੀ ਹਲਕਾ ਭਦੌੜ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਦੱਸ ਦੱਈਏ ਕਿ ਚੰਨੀ ਨੂੰ ਕਾਂਗਰਸ ਪਾਰਟੀ ਵੱਲੋਂ 2 ਥਾਵਾਂ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਅੱਜ ਭਦੌੜ ਤੋਂ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਉਹ ਕੱਲ੍ਹ ਨੂੰ ਹਲਕਾ ਚਮਕੌਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ।






















