ਚਰਨਜੀਤ ਸਿੰਘ ਚੰਨੀ ਕਥਨੀ ਅਤੇ ਕਰਨੀ ਦੇ ਪੱਕੇ ਇਨਸਾਨ – ਬਡਹੇੜੀ

ਚੰਡੀਗੜ੍ਹ, 11ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸ. ਬਡਹੇੜੀ ਨਾਲ ਜੱਟ ਮਹਾਂਸਭਾ ਦੇ ਕਈ ਸਾਥੀ ਵੀ ਮੌਜੂਦ ਸਨ।
ਸ. ਬਡਹੇੜੀ ਨੇ ਕਿਹਾ ਕਿ ਆਲ ਇੰਡੀਆ ਜੱਟ ਮਹਾਂਸਭਾ ਨੂੰ ਪੂਰੀ ਆਸ ਹੈ ਕਿ ਸ. ਰੰਧਾਵਾ ਜੱਟਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਸਾਰੇ ਵਰਗਾਂ ਨੂੰ ਬਹੁਤ ਆਸਾਂ ਹਨ।
ਸ. ਬਡਹੇੜੀ ਨੇ ਅੱਗੇ ਕਿਹਾ ਕਿ ਸ੍ਰੀ ਚੰਨੀ ਦ੍ਰਿੜ੍ਹ ਇਰਾਦੇ ਵਾਲੇ ਇੱਛਾ ਸ਼ਕਤੀ ਜੋਸ਼ ਭਰਪੂਰ, ਕਥਨੀ ਤੇ ਕਰਨੀ ਦੇ ਬਹੁਤ ਪੱਕੇ ਇਨਸਾਨ, ਪੂਰਨ ਮਾਨਵੀ ਕਦਰਾਂ ਕੀਮਤਾਂ ਮੁਤਾਬਕ ਹੀ ਚੱਲਦੇ ਹਨ।
ਸ. ਬਡਹੇੜੀ ਨੇ ਮੁੱਖ ਮੰਤਰੀ ਨਾਲ ਅੱਜ ਦੀ ਆਪਣੀ ਸਦਭਾਵਨਾ ਮਿਲਣੀ ਦੌਰਾਨ ਉਨ੍ਹਾਂ ਦੀ ਸਫ਼ਲਤਾ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।






















