ਚਰਨਜੀਤ ਸਿੰਘ ਚੰਨੀ ਨੇ ਰਚ ਦਿੱਤਾ ਇਤਿਹਾਸ
ਪੰਜਾਬ ਦੇ ਪਹਿਲੇ ਦਲਿਤ ਸਿੱਖ ਮੁੱਖ ਮੰਤਰੀ ਵਜੋਂ ਲਿਆ ਹਲਫ਼
ਚਰਨਜੀਤ ਸਿੰਘ ਨੇ ਪੰਜਾਬ ਵਿੱਚ ਲਿਆ ਹਲਫ਼
ਸੁੱਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਚੁੱਕੀ ਉਪ ਮੁੱਖ ਮੰਤਰੀ ਵਜੋਂ ਸਹੁੰ
ਪਹਿਲੀ ਵਾਰ ਮਾਝੇ ਨੂੰ ਮਿਲੇ ਦੋ ਉਪ ਮੁੱਖ ਮੰਤਰੀ
ਮੰਤਰੀ ਤੋਂ ਬਣ ਗਏ ਮੁੱਖ ਮੰਤਰੀ ਬਣ ਗਏ ਚਰਨਜੀਤ ਸਿੰਘ ਚੰਨੀ
ਖਰੜ੍ਹ ਮਿਉਂਸੀਪਲ ਕਮੇਟੀ ਦੀ ਪ੍ਰਧਾਨਗੀ ਤੋਂ ਕੀਤੀ ਸੀ ਸ਼ੁਰੂਆਤ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਹੀਂ ਪਹੁੰਚੇ ਸਹੁੰ ਚੁੱਕ ਸਮਾਗਮ ਵਿੱਚ

ਚੰਡੀਗੜ੍ਹ,20 ਸਤੰਬਰ(ਵਿਸ਼ਵ ਵਾਰਤਾ) ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਇਤਿਹਾਸ ਰਚ ਦਿੱਤਾ ਹੈ। ਉਹ 1947 ਤੋਂ ਬਾਅਦ ਪੰਜਾਬ ਦੇ ਪਹਿਲੇ ਦਲਿਤ ਸਿੱਖ ਮੁੱਖ ਮੰਤਰੀ ਬਣ ਗਏ ਹਨ।ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਚਰਨਜੀਤ ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣ ਗਏ ਹਨ। ਇਸ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਦੇ ਅਹੁਦੇ ਤੇ ਸਨ। ਉਹਨਾਂ ਨੇ ਆਪਣੀ ਸ਼ੁਰੂਆਤ ਖਰੜ੍ਹ ਮਿਉਂਸੀਪਲ ਕਮੇਟੀ ਦੇ ਪ੍ਰਧਾਨ ਵਜੋਂ ਕੀਤੀ ਸੀ। ਇਸ ਦੇ ਨਾਲ ਹੀ ਪਹਿਲੀ ਵਾਰ ਪੰਜਾਬ ਅਤੇ ਮਾਝੇ ਨੂੰ ਦੋ ਮੁੱਖ ਮੰਤਰੀ ਮਿਲੇ ਹਨ। ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਉੁਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।






















