ਚਰਨਜੀਤ ਸਿੰਘ ਚੰਨੀ ਨੇ ਸਿਵਲ ਸਕੱਤਰੇਤ ਪਹੁੰਚ ਕੇ ਸੰਭਾਲਿਆ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ
ਮੁੱਖ ਮੰਤਰੀ ਬਣਨ ਤੋਂ ਬਾਅਦ ਆਪਣੀ ਪਹਿਲੀ ਕਾਨਫਰੰਸ ਨੂੰ ਸੰਬੋਧਨ ਕਰਨਗੇ ਚਰਨਜੀਤ ਚੰਨੀ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ,20 ਸਤੰਬਰ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਸਿਵਲ ਸਕੱਤਰੇਤ ਵਿਖੇ ਪਹੁੁੰਚ ਕੇ ਮੁੱਖ ਮੰਤਰੀ ਅਹੁਦੇ ਦਾ ਚਾਰਜ ਸੰਭਾਲ ਲਿਆ। ਚਰਨਜੀਤ ਚੰਨੀ ਥੋੜ੍ਹੀ ਦੇਰ ਵਿੱਚ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਪਹਿਲੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਉਹਨਾਂ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੈਪਟਨ ਦੇ ਸਿਸਵਾਂ ਸਥਿਤ ਫਾਰਮ ਹਾਉਸ ਵਿਖੇ ਮੁਲਾਕਾਤ ਕਰਨ ਦੀਆਂ ਵੀ ਖਬਰਾਂ ਹਨ।























