ਅੰਮ੍ਰਿਤਸਰ, 29 ਦਸੰਬਰ- ਮਹਿਲਾ ਦੇ ਨਾਲ ਅਸ਼ਲੀਲ ਵੀਡੀਓ ਵਾਇਰਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾੱਰਵਾਈ ਕਰਦੇ ਹੋਏ ਚਰਨਜੀਤ ਸਿੰਘ ਚੱਢਾ ਅਤੇ ਉਸਦੇ ਬੇਟੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ । ਪੁਲਿਸ ਨੇ ਆਈ.ਪੀ.ਸੀ ਧਾਰਾ 354, 354ਏ, 506, 509, 67, 67ਏ ਆਈ.ਟੀ. ਐਕਟ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੀੜਤ ਮਹਿਲਾ ਵੱਲੋਂ ਦੋ ਦਿਨ ਪਹਿਲਾਂ ਡੀ.ਜੀ.ਪੀ ਪੁਲਿਸ ਅਤੇ ਪੁਲਿਸ ਕਮਿਸ਼ਨਰ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਕੀਤੀ ਗਈ ਸੀ।