ਚਾਰਾ ਘੁਟਾਲੇ ‘ਚ ਲਾਲੂ ਯਾਦਵ ਨੂੰ ਸਜ਼ਾ, ਲੱਖਾਂ ਦਾ ਜੁਰਮਾਨਾ
ਚੰਡੀਗੜ੍ਹ, 21 ਫਰਵਰੀ (ਵਿਸ਼ਵ ਵਾਰਤਾ) ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਵੱਡੀ ਖਬਰ ਆ ਰਹੀ ਹੈ, ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਮਾਮਲੇ ਵਿਚ 5 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਉਸ ‘ਤੇ 60 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।






















