ਚੰਡੀਗੜ•, 8 ਅਗਸਤ: ਪੰਜਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਦੇ ਖੇਤਰ ਵਿਚ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਹ ਗੱਲ ਅੱਜ ਇੱਥੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰਜ਼ਗਾਰ Àੱਤਪਤੀ ਮੰਤਰੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਤਕਨੀਕੀ ਸਿੱਖਿਆ ਵਿਭਾਗ ਵਿਚ 52 ਰੈਗਲਰ ਆਧਾਰ ਭਰਤੀ ਕੀਤੇ ਗਏ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਹੀ।
ਸ. ਚੰਨੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਾਸ਼ਟਰੀ ਪੱਧਰ ਦੇ ਰੋਜ਼ਗਾਰ ਦੇ ਹਾਣੀ ਬਣਾਉਣ ਲਈ ਸੂਬੇ ਵਿਚ ਚਾਰ ਨਵੀਆਂ ਆਈ.ਟੀ.ਆਈਜ ਮਲੌਦ ਜ਼ਿਲ•ਾ ਲੁਧਿਆਣਾ, ਆਦਮਪੁਰ ਜ਼ਿਲ•ਾ ਜਲੰਧਰ, ਸਿੰਘਪੁਰਾ ਜ਼ਿਲਾਂ ਰੋਪੜ ਅਤੇ ਮਾਣਕਪੁਰ ਸ਼ਰੀਫ ਜ਼ਿਲ•ਾਂ ਐਸ.ਏ.ਐਸ ਨਗਰ ਵਿਖੇ ਖੋਲੀਆਂ ਗਈਆਂ ਹਨ।ਜਿੰਨਾਂ ਵਿਚ ਇਸੇ ਅਕਾਦਮਿਕ ਸੈਸ਼ਨ ਤੋਂ ਦਾਖਲੇ ਸ਼ੁਰੂ ਕੀਤੇ ਗਏ ਹਨ।ਉਨ•ਾਂ ਨਾਲ ਹੀ ਦੱਸਿਆ ਕਿ ਸ੍ਰੀ ਗੁਰੁ ਗੋਬਿੰਦ ਸਿੰਘ ਹੁਨਰ ਵਿਕਾਸ ਯੂਨੀਵਰਸਿਟੀ ਸ੍ਰੀ ਚਮਕੌਰ ਸਾਹਬ ਵਿਖੇ ਖੋਲੀ ਜਾ ਰਹੀ ਹੈ। ਇਸ ਮੌਕੇ ਉਨ•ਾਂ ਨੇ ਨਵ-ਨਿਯੁਕਤ ਕਲਰਕਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਸ. ਚੰਨੀ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਦਾ ਦੇ ਢਾਂਚੇ ਨੂੰ ਨਵਿਆਉਣ ਅਤੇ ਹੋਰ ਮਜਬੂਤ ਕਰਨ ਲਈ 100 ਕਰੋੜ ਰੋਏ ਖਰਚੇ ਜਾ ਰਹੇ ਹਨ।ਜਿਸ ਦੇ ਤਹਿਤ ਬਹੁਤ ਸਾਰੇ ਤਕਨੀਕੀ ਸਿੱਖਿਆ ਅਦਾਰਿਆਂ ਵਿਚ ਕੰਮ ਕਰਵਾਏ ਗਏ ਹਨ ਅਤੇ ਕਈ ਥਾਵਾਂ ‘ਤੇ ਕੰਮ ਪ੍ਰਗਤੀ ਅਧੀਨ ਹਨ।
ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵਿਚ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਕਲਰਕ ਦੀਆਂ-89, ਸਟੈਨੋਟਾਈਪਿਸਟਾਂ ਦੀਆਂ-02 ਅਤੇ ਡਰਾਈਵਰ ਦੀਆਂ-03 ਅਸਾਮੀਆਂ ਜਲਦ ਭਰਨ ਲਈ ਪੱਤਰ ਭੇਜਿਆ ਗਿਆ ਹੈ।
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਨਾਲ ਹੀ ਇਹ ਵੀ ਦੱਸਿਆ ਕਿ ਵਿਭਾਗ ਵਿੱਚ ਕਰਾਫਟ ਇੰਸਟਰਕਟਰਾਂ ਦੀਆਂ 423, ਸੀਨੀਅਰ ਸਹਾਇਕ ਦੀਆਂ 09, ਹੋਸਟਲ ਸੁਪਰਡੰਟ ਦੀਆਂ-24, ਸਟੋਰਕੀਪਰ ਦੀਆਂ-17 ਅਤੇ ਲਾਇਬ੍ਰੇਰੀਅਨ ਦੀ ਇੱਕ ਅਸਾਮੀ ਨੂੰ ਭਰਨ ਲਈ ਥਾਪਰ ਯੂਨੀਵਰਸਿਟੀ ਪਟਿਆਲਾ ਵਲੋਂ ਪ੍ਰਕਿਰਿਆ ਆਰੰਭੀ ਜਾ ਚੁੱਕੀ ਹੈ।
ਇਸ ਮੌਕੇ ਤੇ ਸ੍ਰੀਮਤੀ ਸ੍ਰੀ ਪ੍ਰਵੀਨ ਕੁਮਾਰ ਥਿੰਦ, ਡਾਇਰੈਕਟਰ ਅਤੇ ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਕੇ ਤੇ ਮੌਜੂਦ ਸਨ।
ਲੋਕ ਸਭਾ ਚੋਣਾਂ ‘ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ -ਕਿਹਾ ਕਿ ਕੈਪਟਨ...