ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) : ਪੰਥ-ਵਿਰੋਧੀ ਤਾਕਤਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦੇਣ ਲਈ ਖੜ੍ਹੇ ਕੀਤੇ ਇੱਕ ਪੰਥ-ਵਿਰੋਧੀ ਗਰੁੱਪ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਇਸ ਗਰੁੱਪ ਦੇ ਦੋ ਸ਼੍ਰੋਮਣੀ ਕਮੇਟੀ ਮੈਂਬਰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ‘ਆਪ’ ਨਾਲ ਸੰਬੰਧ ਰੱਖਣ ਵਾਲੇ ਦੋ ਸ਼੍ਰੋਮਣੀ ਕਮੇਟੀ ਮੈਂਬਰ ਵੀ ਅੱਜ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ।
ਇਹ ਚਾਰੇ ਸ਼੍ਰੋਮਣੀ ਕਮੇਟੀ ਮੈਂਬਰ ਅੱਜ ਇੱਥੇ ਅਕਾਲੀ ਦਲ ਦੇ ਪ੍ਰਧਾਨ ਨੂੰ ਮਿਲੇ ਅਤੇ ਉਹਨਾਂ ਨੇ ਅਕਾਲੀ ਦਲ ਦੀ ਅਗਵਾਈ ਥੱਲੇ ਸਿੱਖ ਪੰਥ ਦੀ ਭਲਾਈ ਕੰਮ ਕਰਨ ਦਾ ਐਲਾਨ ਕੀਤਾ। ਇਹ ਮੈਂਬਰਾਂ ਦਾ ਪਾਰਟੀ ਅੰਦਰ ਸਵਾਗਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹਨਾਂ ਮੈਂਬਰਾਂ ਦਾ ਫੈਸਲਾ ਪੰਜਾਬੀਆਂ ਦੇ ਮੂਡ ਦੀ ਤਰਜਮਾਨੀ ਕਰਦਾ ਹੈ, ਜਿਹੜੇ ਕਿ ਕਾਂਗਰਸ ਅਤੇ ਆਪ ਦੇ ਹਥਠੋਕਿਆਂ ਤੋਂ ਉਕਤਾ ਚੁੱਕੇ ਹਨ। ਇਸ ਕਾਰਵਾਈ ਨੇ ਆ ਰਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਪੰਥ-ਵਿਰੋਧੀ ਤਾਕਤਾਂ ਦੀ ਕਿਸਮਤ ਨੂੰ ਜਿੰਦਰਾ ਮਾਰ ਦਿੱਤਾ ਹੈ।
ਅੱਜ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਹਰਿਆਣਾ ਅਤੇ ਇੰਦਰਮੋਹਨ ਸਿੰਘ ਸ਼ਾਮਿਲ ਹਨ, ਜੋ ਕਿ ਪਹਿਲਾਂ ਸੁਖਦੇਵ ਸਿੰਘ ਭੌਰ ਗਰੁੱਪ ਦੇ ਸਮਰਥਕ ਮੰਨੇ ਜਾਂਦੇ ਸਨ। ਇਸ ਤੋਂ ਇਲਾਵਾ ਅੱਜ ਅਕਾਲੀ ਦਲ ਵਿਚ ਸ਼ਾਮਿਲ ਹੋਏ ਸੁਰਜੀਤ ਸਿੰਘ ਗੜ੍ਹੀ ਅਤੇ ਨਿਰਮਲ ਸਿੰਘ ਜੌਹਲਾਂ, ਪਹਿਲਾਂ ਆਪ ਨਾਲ ਜੁੜੇ ਹੋਏ ਸਨ ਅਤੇ ਭੌਰ ਗਰੁੱਪ ਦੇ ਸਮਰਥਕ ਮੰਨੇ ਜਾਂਦੇ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਸਿੱਖ-ਵਿਰੋਧੀਆਂ ਅਤੇ ਪੰਥ-ਵਿਰੋਧੀਆਂ ਖਿਲਾਫ ਇਸ ਲੜਾਈ ਵਿਚ ਸ਼ਾਮਿਲ ਹੋਣ ਲਈ ਉਹਨਾਂ ਸਾਰਿਆਂ ਦਾ ਧੰਨਵਾਦ ਕੀਤਾ।
Punjab News: ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ
Punjab News: ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ https://x.com/BhagwantMann/status/1840704593019212125?t=RJiitisqDIryYxchJJcFCg&s=19 ਚੰਡੀਗੜ੍ਹ, 30 ਸਤੰਬਰ...