ਮਾਨਸਾ, 28 ਅਕਤੂਬਰ (ਵਿਸ਼ਵ ਵਾਰਤਾ) – ਚਾਹਲ ਗੋਤ ਦੇ ਮੱਕੇ ਵਜੋਂ ਜਾਣੇ ਜਾਂਦੇ ਜੋਗੀ ਪੀਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਕੱਲ੍ਹ ਦਿਵਾਲੀ ਦੇ ਸ਼ੁੱਭ ਅਵਸਰ ਉਤੇ ਨਤਮਸਤਕ ਹੋਏ।
ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਰੱਲਾ ਪਿੰਡ ਦੀ ਪੰਚਾਇਤ ਵਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਗਰੰਥੀ ਬਾਬਾ ਜਗਦੀਪ ਸਿੰਘ ਨੇ ਸਿਰੋਪਾਉ ਦੇ ਕੇ ਸ. ਭਰਤਇੰਦਰ ਸਿੰਘ ਚਾਹਲ ਨੂੰ ਸਨਮਾਨਿਤ ਵੀ ਕੀਤਾ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਗਰਾਮ ਪੰਚਾਇਤ ਰੱਲਾ ਦੇ ਸਰਪੰਚ ਮਨਜੀਤ ਸਿੰਘ, ਅਵਤਾਰ ਸਿੰਘ, ਭੂਰਾ ਸਿੰਘ, ਜਗਰਾਜ ਸਿੰਘ, ਪ੍ਰਿਤਪਾਲ ਸਿੰਘ, ਬਿੱਕਰ ਸਿੰਘ, ਸੰਦੀਪ ਸਿੰਘ, ਰਾਜਵਿੰਦਰ ਸਿੰਘ, ਅਜੈਬ ਸਿੰਘ (ਮੈਂਬਰ), ਹਰਦੀਪ ਸਿੰਘ ਨੰਬਰਦਾਰ ਅਤੇ ਅਵਤਾਰ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।