• Latest
  • Trending
PUNJAB NEWS: ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

PUNJAB NEWS: ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

2 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

1 hour ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

1 hour ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

July 23, 2024
in ਪੰਜਾਬ

ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜੁਲਾਈ 2025 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ ਵਿਖੇ 1 ਦਸੰਬਰ 2024 ਨੂੰ ਹੋਵੇਗੀ ਪ੍ਰੀਖਿਆ

ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ ਉਚੇ ਅਹੁਦੇ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਲਈ ਰੱਖਿਆ ਅਕੈਡਮੀਆਂ ‘ਚ ਤਿਆਰੀ ਕਰਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ।

ਇਸੇ ਲੜੀ ਤਹਿਤ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜੁਲਾਈ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਦਸੰਬਰ 2024 (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੈਡਿਟਾਂ ਨੂੰ ਪ੍ਰਤੀ ਕੈਡਿਟ ਪ੍ਰਤੀ ਸਾਲ 48,000 ਰੁਪਏ ਵਜ਼ੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ।

ਸ. ਚੇਤਨ ਸਿੰਘ ਜੌੜਾਮਾਜਰਾ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜੁਲਾਈ, 2012 ਤੋਂ 1 ਜਨਵਰੀ, 2014 ਦਰਮਿਆਨ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਜਾਂ ਸੱਤਵੀਂ ਪਾਸ ਕਰ ਚੁੱਕਾ ਹੋਵੇ। ਚੁਣੇ ਗਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਸ਼ਾਮਲ ਹੋਣਗੇ। ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣ ‘ਤੇ ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ. ਦੇਹਰਾਦੂਨ ਦੀ ਵੈੱਬਸਾਈਟ www.rimc.gov.in ’ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਭੁਗਤਾਨ ਪ੍ਰਾਪਤ ਹੋਣ ’ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਹੀ ਭੇਜਿਆ ਜਾਵੇਗਾ।

ਇਸ ਤੋਂ ਇਲਾਵਾ ਜਨਰਲ ਵਰਗ ਦੇ ਉਮੀਦਵਾਰ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਦੇ ਉਮੀਦਵਾਰ 555 ਰੁਪਏ ਦਾ ਬੈਂਕ ਡਰਾਫ਼ਟ “ਕਮਾਂਡੈਂਟ ਆਰ.ਆਈ.ਐਮ.ਸੀ. ਫ਼ੰਡ, ਡਰਾਵੀ ਸ਼ਾਖਾ, ਐਚ.ਡੀ.ਐਫ.ਸੀ. ਬੈਂਕ, ਬੱਲੂਪਰ ਚੌਕ, ਦੇਹਰਾਦੂਨ (ਬੈਂਕ ਕੋਡ-1399), ਉਤਰਾਖੰਡ” ਦੇ ਨਾਂ ਭੇਜ ਕੇ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ ਪਾਸੋਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਮੰਗਵਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਹੋਵੇ ਜਾਂ ਲਿਖਿਆ ਹੋਵੇ।

ਇਸੇ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਬੀ.ਐਸ. ਢਿੱਲੋਂ ਨੇ
ਦੱਸਿਆ ਕਿ ਅਰਜ਼ੀ ਦੋ ਪਰਤਾਂ ਵਿਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨਸੂਚਿਤ ਜਾਤੀ/ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸ-ਪੋਰਟ ਸਾਈਜ਼ ਤਸਵੀਰਾਂ, ਜਿਸ ਸੰਸਥਾ ਵਿੱਚ ਬੱਚਾ ਪੜ੍ਹਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਮਿਤੀ ਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਦੋਵੇਂ ਪਾਸੇ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੁਕੰਮਲ ਅਰਜ਼ੀਆਂ 30 ਸਤੰਬਰ, 2024 ਤੱਕ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚਣੀਆਂ ਜ਼ਰੂਰੀ ਹਨ।

Tags: BREAKING NEWSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
4 weeks ago
0

Canada ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਕੈਨੇਡਾ ਦੇ ਸਰੀ ਨੇੜੇ ਲੈਂਗਲੀ ਸ਼ਹਿਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 