ਚੇਨਈ ਅਤੇ ਹੈਦਰਾਬਾਦ ਤੋਂ ਬਾਅਦ ਹੁਣ ਮੁੰਬਈ ਦੌਰੇ ‘ਤੇ ਜਾਣਗੇ ਮੁੱਖ ਮੰਤਰੀ ਮਾਨ,ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਦੇਣਗੇ ਸੱਦਾ
ਚੰਡੀਗੜ੍ਹ 20 ਜਨਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ 23 ਅਤੇ 24 ਜਨਵਰੀ ਨੂੰ 2 ਦਿਨਾਂ ਦੇ ਮੁੰਬਈ ਦੌਰੇ ‘ਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ 23 ਜਨਵਰੀ ਨੂੰ ਮੁੰਬਈ ਵਿੱਚ ਮੀਟਿੰਗ ਲਈ ਸੱਦਾ ਦਿੱਤਾ ਹੈ। ਉਹ ਉਨ੍ਹਾਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਲਈ ਕਹਿਣਗੇ। ਇਸ ਦੇ ਨਾਲ ਹੀ ਜਿਕਰ ਕਰਨਾ ਬਣਦਾ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਹਨਾਂ ਨੇ ਚੇਨਈ ਅਤੇ ਹੈਦਰਾਬਾਦ ਦੇ ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕਿਹਾ ਸੀ ਅਤੇ ਨਾਲ ਹੀ ਸਰਕਾਰ ਵੱਲੋਂ ਪੂਰੀਆਂ ਸਹੂਲਤਾਂ ਦੇਣ ਦਾ ਵੀ ਭਰੋਸਾ ਕੀਤਾ ਸੀ।