ਚੋਣਾਂ ਤੋਂ ਪਹਿਲਾਂ ਮਹਿੰਗਾਈ ਤੋਂ ਰਾਹਤ- ਘਰੇਲੂ ਗੈਸ ਸਿਲੰਡਰ ਹੋਇਆ ਸਸਤਾ
ਚੰਡੀਗੜ੍ਹ,8ਮਾਰਚ(ਵਿਸ਼ਵ ਵਾਰਤਾ)-ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਅੱਜ ਤੋਂ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 100 ਰੁਪਏ ਘੱਟ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਅੱਜ ਐਕਸ ਉਤੇ ਇਕ ਪੋਸਟ ਰਾਹੀਂ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ , ‘ਮਹਿਲਾ ਦਿਵਸ ਮੌਕੇ ਅੱਜ ਅਸੀਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਦੀ ਛੋਟ ਦਾ ਵੱਡਾ ਫੈਸਲਾ ਕੀਤਾ ਹੈ। ਇਹ ਦੇਸ਼ ਭਰ ਦੇ ਲੱਖਾਂ ਪਰਿਵਾਰਾਂ ‘ਤੇ ਵਿੱਤੀ ਬੋਝ ਨੂੰ ਮਹੱਤਵਪੂਰਨ ਤੌਰ ‘ਤੇ ਘੱਟ ਕਰੇਗਾ, ਖਾਸ ਕਰਕੇ ਸਾਡੀ ਨਾਰੀ ਸ਼ਕਤੀ ਨੂੰ ਲਾਭ ਪਹੁੰਚਾਏਗਾ। ਰਸੋਈ ਗੈਸ ਨੂੰ ਹੋਰ ਕਿਫਾਇਤੀ ਬਣਾ ਕੇ, ਅਸੀਂ ਪਰਿਵਾਰਾਂ ਦੀ ਭਲਾਈ ਅਤੇ ਇੱਕ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦਾ ਵੀ ਟੀਚਾ ਰੱਖਦੇ ਹਾਂ। ਇਹ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਲਈ ‘ਜੀਵਨ ਦੀ ਸੌਖ’ ਨੂੰ ਯਕੀਨੀ ਬਣਾਉਣ ਲਈ ਸਾਡੀ ਵਚਨਬੱਧਤਾ ਦੇ ਅਨੁਸਾਰ ਹੈ।”
https://twitter.com/narendramodi/status/1765938424723202381?t=8zAkYR1AAPm1HpZMdcDX2Q&s=19