ਚੋਣ ਪ੍ਰਚਾਰ ਦੇ ਪ੍ਰੋਗਰਾਮ ਵਿਚਾਲੇ ਕਾਂਗਰਸ ਪ੍ਰਧਾਨ ਵੈਸ਼ਨੋ ਦੇਵੀ ਲਈ ਹੋਏ ਰਵਾਨਾ
ਚੰਡੀਗੜ,2 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਚੋਣਾਂ ਵਿਚਾਲੇ ਕਾਂਗਰਸ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਆਪਣੇ ਸਾਰੇ ਪ੍ਰਚਾਰ ਦੇ ਪ੍ਰੋਗਰਾਮ ਵਿਚਾਲੇ ਛੱਡ ਕੇ ਵੈਸ਼ਨੋ ਦੇਵੀ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਅਨੁਸਾਰ ਅੱਜ ਉਹਨਾਂ ਦੇ ਆਪਣੇ ਹਲਕੇ ਵਿੱਚ ਹੀ ਪ੍ਰਚਾਰ ਲਈ 10 ਪ੍ਰੋਗਰਾਮ ਰੱਖੇ ਗਏ ਸਨ। ਜਿਕਰਯੋਗ ਹੈ ਕਿ ਇਸ ਵਾਰ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਮੈਦਾਨ ਵਿੱਚ ਉਤਰਨ ਤੋਂ ਬਾਅਦ ਇੱਥੇ ਮੁਕਾਬਲਾ ਸਖ਼ਤ ਹੋ ਗਿਆ ਹੈ। ਹਾਲਾਂਕਿ ਸਿੱਧੂ ਦੇ ਵੈਸ਼ਨੋ ਦੇਵੀ ਜਾਣ ਬਾਰੇ ਕਾਂਗਰਸ ਪਾਰਟੀ ਵੱਲੋਂ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਜਾ ਰਿਹਾ ਹੈ।