• Latest
  • Trending
ਚੋਣਾਂ ਸਬੰਧੀ ਮੀਡੀਆ ਕਵਰੇਜ  ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ – ਡਾ ਪੱਲਵੀ

ਚੋਣਾਂ ਸਬੰਧੀ ਮੀਡੀਆ ਕਵਰੇਜ  ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ – ਡਾ ਪੱਲਵੀ

2 years ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

16 minutes ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

30 minutes ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

2 hours ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

2 hours ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

2 hours ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

2 hours ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

2 hours ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

3 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

5 hours ago
Hindi News
English News
Tuesday, June 16, 2026
No Result
View All Result
34 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੋਣਾਂ ਸਬੰਧੀ ਮੀਡੀਆ ਕਵਰੇਜ  ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ – ਡਾ ਪੱਲਵੀ

* ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਕੀਤਾ ਨੋਟੀਫਾਈ

May 2, 2024
in ਖਬਰਾਂ, ਪੰਜਾਬ
ਚੋਣਾਂ ਸਬੰਧੀ ਮੀਡੀਆ ਕਵਰੇਜ  ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ – ਡਾ ਪੱਲਵੀ

ਕਿਹਾ,ਪੋਸਟਲ ਬੈਲਟ ਦਾ ਉਦੇਸ਼ ”ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ”

 ਪੋਸਟਲ ਬੈਲਟ ਜਾਰੀ ਹੋਣ ਦੀ ਸੂਰਤ ਵਿੱਚ ਵੋਟਰ ਮਤਦਾਨ ਵਾਲੇ ਦਿਨ ਬੂਥ ’ਤੇ ਜਾ ਕੇ ਵੋਟ ਨਹੀਂ ਪਾ ਸਕੇਗਾ

ਮਾਲੇਰਕੋਟਲਾ 02 ਮਈ -ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਲੱਗੇ ਕਈ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਦੀਆਂ ਵੋਟਾਂ ਦਾ ਲਾਜਮੀ ਭੁਗਤਾਨ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸੂਚੀ ਵਿੱਚ ਵੱਖ-ਵੱਖ ਵਿਭਾਗਾਂ ਸਮੇਤ ਚੋਣਾਂ ਸਮੇਂ ਮੀਡੀਆ ਕਵਰੇਜ ਕਰਨ ਦੀ ਡਿਊਟੀ ‘ਤੇ ਤਾਇਨਾਤ ਮੀਡੀਆ ਕਰਮੀਆਂ ਨੂੰ ਵੀ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

               ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਦੂਰਦਰਸ਼ਨ, ਆਲ ਇੰਡੀਆ ਰੇਡੀਓ ਤੇ ਪ੍ਰੈਸ ਇਨਫਰਮੇਸ਼ਨ ਬਿਊਰੋ ਦੇ ਮੁਲਾਜਮਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ ‘ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ ‘ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ ‘ਤੇ ਤਾਇਨਾਤ ਸਟਾਫ ਤੋਂ ਇਲਾਵਾ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਿੱਚ ਕੰਮ ਕਰਦਾ ਸਟਾਫ਼ ਵੀ ਸ਼ਾਮਿਲ ਹੈ।

               ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲੇਟ ਦੀ ਸਹੂਲਤ ਲੈਣ ਵਾਲੇ ਵੋਟਰ ਕੇਵਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਨਿਰਧਾਰਤ ਮਿਤੀਆਂ ਨੂੰ ਵੋਟਾਂ ਵਾਲੇ ਦਿਨ 1 ਜੂਨ ਤੋਂ ਪਹਿਲਾਂ ਹੀ ਆਪਣੀ ਵੋਟ ਪਾ ਸਕਣਗੇ ਅਤੇ ਉਹ ਇਕ ਵਾਰ ਪੋਸਟਲ ਬੈਲਟ ਜਾਰੀ ਹੋਣ ਤੋਂ ਬਾਅਦ 1 ਜੂਨ ਨੂੰ ਆਪਣੀ ਵੋਟ ਆਪਣੇ ਬੂਥ ਵਿੱਚ ਨਹੀਂ ਪਾ ਸਕਣਗੇ, ਕਿਉਂਕਿ ਉਸਦੀ ਵੋਟ ਵੋਟਰ ਸੂਚੀ ਵਿੱਚ ਮਾਰਕਡ ਹੋ ਜਾਵੇਗੀ।

                 ਜ਼ਿਲ੍ਹਾ ਚੋਣ ਅਫ਼ਸਰ ਨੇ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਸਾਰੇ ਵਰਗਾਂ ਦੀਆਂ ਵੋਟਾਂ ਪੋਸਟਲ ਬੈਲਟ ਦੀ ਸਹੂਲਤ ਨਾਲ ਪੁਆਉਣ ਲਈ ਫਾਰਮ 12 ਡੀ ਭਰਵਾਉਣ ਦੀ ਪੂਰੀ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ।  ਉਨ੍ਹਾਂ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਵਰਗਾਂ ਵਿੱਚ ਆਉਂਦੇ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲਟ ਨਾਲ ਪੁਆਉਣ ਲਈ ਉਨ੍ਹਾਂ ਨੂੰ ਫਾਰਮ 12-ਡੀ ਭਰਨਾ ਪਵੇਗਾ, ਜਿਸ ਨੂੰ ਨੋਡਲ ਅਫ਼ਸਰਾਂ ਵੱਲੋਂ ਤਸਦੀਕ ਕਰਕੇ 7 ਮਈ ਨੂੰ ਜਾਰੀ ਹੋਣ ਵਾਲੇ ਵੋਟਾਂ ਦੇ ਨੋਟੀਫਿਕੇਸ਼ਨ ਦੇ 5 ਦਿਨਾਂ ਦੇ ਅੰਦਰ-ਅੰਦਰ ਯਾਨੀ 12 ਮਈ ਤੱਕ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਜਾਂ ਰਿਟਰਨਿੰਗ ਅਫ਼ਸਰ ਕੋਲ ਪਹੁੰਚਾਉਣ ਲਾਜਮੀ ਹੋਵੇਗਾ। ਚਾਹਵਾਨ  ਯੋਗ ਵੋਟਰ ਫਾਰਮ ਵਿੱਚ ਵੋਟਰ ਦਾ ਨਾਮ, ਵੋਟਰ ਕਾਰਡ ਦਾ ਨੰਬਰ, ਐਡਰੈਸ, ਵੋਟਰ ਸੂਚੀ ਵਿੱਚ ਵੋਟਰ ਦਾ ਸੀਰੀਅਲ ਨੰਬਰ ਦਰਜ ਕਰਵਾਉਣਗੇ

                              ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹੋਰ ਦੱਸਿਆ ਕਿ ਇੱਕ ਵਾਰ ਰਿਟਰਨਿੰਗ ਅਫ਼ਸਰ ਕੋਲ ਫ਼ਾਰਮ 12-ਡੀ ਜਮ੍ਹਾਂ ਕਰਾਉਣ ਉਪਰੰਤ ਉਨ੍ਹਾਂ ਨੂੰ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਜਾਂ ਕਿਸੇ ਹੋਰ ਤਰੀਕੇ ਨਾਲ ਵੋਟ ਪਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

                           ਉਨ੍ਹਾਂ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰ ਪੋਸਟਲ ਬੈਲਟ ਦੀ ਸਹੂਲਤ ਲੈਣ ਲਈ ਆਪਣੇ ਫਾਰਮ 12-ਡੀ, ਮਾਲੇਰਕੋਟਲਾ ਦੇ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕੋਲ ਕੋਲ ਜਮ੍ਹਾਂ ਕਰਵਾਉਣਗੇ ਜਦਕਿ ਬਾਕੀ ਵਿਭਾਗਾਂ ਦੇ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਹੋਣਗੇ।

Tags: DR PALVIGO VOTEPUNJABWISHAVWARTA.INਭਾਰਤੀ ਚੋਣ ਕਮਿਸ਼ਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

Most Popular

IPL 2026: ਕੋਲਕਾਤਾ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ

IPL 2026: ਕੋਲਕਾਤਾ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ

by Ranjit Singh
4 weeks ago
0

IPL 2026: ਕੋਲਕਾਤਾ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ - ਕੋਲਕਾਤਾ ਦੀਆਂ ਪਲੇਆਫ ਦੀਆਂ ਉਮੀਦਾਂ ਅਜੇ ਕਾਇਮ ਕੋਲਕਾਤਾ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 