ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਦਿੱਤਾ ‘ਰਾਸ਼ਟਰੀ ਪਾਰਟੀ’ ਦਾ ਦਰਜਾ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਸ਼ੀ ਦਾ ਪ੍ਰਗਟਾਵਾ
ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)-ਕੇਂਦਰੀ ਚੋਣ ਕਮਿਸ਼ਨ ਨੇ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਹੀ ਰਹੇਗਾ। ਕਮਿਸ਼ਨ ਨੇ ਕਿਹਾ ਕਿ ‘ਆਪ’ ਨੂੰ ਚਾਰ ਰਾਜਾਂ ਦਿੱਲੀ, ਗੋਆ, ਪੰਜਾਬ ਅਤੇ ਗੁਜਰਾਤ ‘ਚ ਚੋਣ ਪ੍ਰਦਰਸ਼ਨ ਦੇ ਆਧਾਰ ‘ਤੇ ਰਾਸ਼ਟਰੀ ਪਾਰਟੀ ਦਾ ਦਰਜਾ ਦਿੱਤਾ ਗਿਆ ਹੈ। ਭਾਜਪਾ, ਕਾਂਗਰਸ, ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ (ਸੀਪੀਆਈ), ਬਹੁਜਨ ਸਮਾਜ ਪਾਰਟੀ (ਬੀਐਸਪੀ), ਨੈਸ਼ਨਲ ਪੀਪਲਜ਼ ਪਾਰਟੀ (ਐਨਪੀਪੀ) ਅਤੇ ਆਪ ਹੁਣ ਰਾਸ਼ਟਰੀ ਪਾਰਟੀਆਂ ਹਨ। ਇਸ ਤੋਂ ਇਲਾਵਾ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ ਪਾਸਵਾਨ) ਨੂੰ ਨਾਗਾਲੈਂਡ ਵਿੱਚ ਰਾਜ ਪਾਰਟੀ ਦਾ ਦਰਜਾ ਮਿਲ ਗਿਆ ਹੈ। ਤ੍ਰਿਣਮੂਲ ਕਾਂਗਰਸ ਨੂੰ ਬੰਗਾਲ ਅਤੇ ਤ੍ਰਿਪੁਰਾ ਵਿੱਚ ਰਾਜ ਪੱਧਰੀ ਪਾਰਟੀ ਦਾ ਦਰਜਾ ਜਾਰੀ ਰਹੇਗਾ।
ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣ ‘ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਖੁਸ਼ੀ ਦਾ ਦਾ ਪ੍ਰਗਟਾਵਾ ਕੀਤਾ।
ਉਹਨਾਂ ਨੇ ਲਿਖਿਆ “ਕਿ ਇੰਨੇ ਘੱਟ ਸਮੇਂ ‘ਚ ਰਾਸ਼ਟਰੀ ਪਾਰਟੀ? ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ। ਸਭ ਨੂੰ ਬਹੁਤ ਬਹੁਤ ਵਧਾਈਆਂ। ਦੇਸ਼ ਦੇ ਕਰੋੜਾਂ ਲੋਕ ਸਾਨੂੰ ਇੱਥੇ ਲੈ ਕੇ ਆਏ ਹਨ। ਲੋਕ ਸਾਡੇ ਤੋਂ ਬਹੁਤ ਉਮੀਦਾਂ ਰੱਖਦੇ ਹਨ। ਅੱਜ ਲੋਕਾਂ ਨੇ ਸਾਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹੇ ਪ੍ਰਭੂ, ਸਾਨੂੰ ਇਸ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਉਣ ਦਾ ਬਲ ਬਖਸ਼ੋ।”
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਟਵੀਟ ਕੀਤਾ ਹੈ।
ਮੁੱਖ ਮੰਤਰੀ ਮਾਨ ਵੱਲੋਂ ਕੀਤਾ ਟਵੀਟ 👇👇👇👇
कमाल कमाल..’आप’ टीम कप्तान अरविंद केजरीवाल जी के सपनों को बधाई..करोड़ों टीम सदस्यों को बधाई..मेहनत रंग लाई….
“आप” की क्रांति का चश्मदीद गवाह …भगवंत मान https://t.co/dUDhOYOEsf— Bhagwant Mann (@BhagwantMann) April 10, 2023