ਚੋਣ ਨਤੀਜਿਆਂ ਤੋਂ ਪਹਿਲਾਂ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ,7 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਮਹਿਜ ਤਿੰਨ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਹਨ। ਉਹਨਾਂ ਦੀ ਮੁਲਾਕਾਤ ਅੱਜ ਦੁਪਹਿਰ 12:30 ਵਜੇ ਹੋ ਸਕਦੀ ਹੈ। ਦੱਸ ਦਈਏ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ ,ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਵੱਲੋਂ ਗੱਠਜੋੜ ਬਣਾ ਕੇ ਲੜੀਆਂ ਗਈਆਂ ਹਨ । ਇਸ ਦੇ ਨਾਲ ਹੀ ਤਿੰਨਾਂ ਪਾਰਟੀਆਂ ਦੇ ਆਗੂ ਲਗਾਤਾਰ ਪੰਜਾਬ ਵਿੱਚ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ। ਇਸ ਵਿਚਾਲੇ ਚੋਣ ਨਤੀਜਿਆਂ ਤੋਂ ਪਹਿਲਾਂ ਕੈਪਟਨ ਅਤੇ ਅਮਿਤ ਸ਼ਾਹ ਦੀ ਮਿਲਣੀ ਬੇਹੱਦ ਮਹੱਤਵਪੂਰਨ ਹੋ ਜਾਂਦੀ ਹੈ।ਅਜਿਹੇ ਵਿੱਚ ਜੇਕਰ ਇਹਨਾਂ ਆਗੂਆਂ ਦੇ ਦਾਅਵੇ ਸੱਚ ਹੋ ਜਾਂਦੇ ਹਨ ਅਤੇ ਭਾਜਪਾ ਗੱਠਜੋੜ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਜਾਂਦਾ ਹੈ ਤਾਂ ਚੋਣਾਂ ਤੋਂ ਬਾਅਦ ਦੀ ਕਾਰਵਾਈ ਨੂੰ ਲੈ ਕੇ ਇਸ ਮੀਟਿੰਗ ਵਿੱਚ ਚਰਚਾ ਹੋ ਸਕਦੀ ਹੈ।