ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਹਲਚਲ ਤੇਜ
ਚੰਡੀਗੜ੍ਹ ਦੇ ਪੰਜ ਸਿਤਾਰਾ ਹੋਟਲ ਵਿੱਚ ਇਕੱਠੇ ਹੋਏ ਵੱਡੇ ਕਾਂਗਰਸੀ ਆਗੂ
ਚੰਡੀਗੜ੍ਹ,9 ਮਾਰਚ(ਵਿਸ਼ਵ ਵਾਰਤਾ)- ਪੰਜਾਬ ਚੋਣਾਂ ਦੇ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਪੰਜਾਬ ਕਾਂਗਰਸ ਵਿੱਚ ਹਲਚਲ ਤੇਜ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲਾਂ ਮੁੱਖ ਮੰਤਰੀ ਚੰਨੀ ਆਪਣੀ ਸਰਕਾਰੀ ਰਿਹਾਇਸ਼ ਪਹੁੰਚੇ ਸਨ। ਜਿੱਥੇ ਉਹਨਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਇਸ ਦੇ ਨਾਲ ਹੀ ਹੁਣ ਮਿਲ ਰਹੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕਾਂਗਰਸ ਦੇ ਵੱਡੇ ਕਾਂਗਰਸੀ ਆਗੂ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਹੋਟਲ ਵਿੱਚ ਮੀਟਿੰਗ ਲਈ ਪਹੁੰਚੇ ਹਨ।























