ਚੋਣ ਨਤੀਜਿਆਂ ਵਿਚਾਲੇ ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ
ਪੜ੍ਹੋ,ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ ਤੇ ਕੀ ਹੈ ਮੀਟਿੰਗ ਦਾ ਅਜੰਡਾ
ਚੰਡੀਗੜ੍ਹ,10 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਵਿਚਾਲੇ ਪੰਜਾਬ ਸਰਕਾਰ ਨੇ ਕੱਲ੍ਹ ਸਵੇਰੇ 11:30 ਵਜੇ ਪੰਜਾਬ ਸਿਵਲ ਸਕੱਤਰੇਤ ,ਚੰਡੀਗੜ੍ਹ ਵਿਖੇ ਕੈਬਨਿਟ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦਾ ਕੋਈ ਅਗਾਊਂ ਅਜੰਡਾ ਨਹੀਂ ਜਾਰੀ ਕੀਤਾ ਗਿਆ ਹੈ ਪਰ ਇਹ ਕਿਆਸਰਾਈਆਂ ਲੱਗ ਰਹੀਆਂ ਹਨ ਕਿ ਮੁੱਖ ਮੰਤਰੀ ਚੰਨੀ ਇਸ ਮੀਟਿੰਗ ਤੋਂ ਬਾਅਦ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਸਕਦੇ ਹਨ।























