ਚੋਣ ਪ੍ਰਚਾਰ ਸਬੰਧੀ ਰੋਡ ਸ਼ੋਅ,ਵਹੀਕਲ ਰੈਲੀ ਉੱਪਰ ਪਾਬੰਧੀ ਜਾਰੀ ਰਹੇਗੀ-ਜ਼ਿਲ੍ਹਾ ਚੋਣ ਅਫ਼ਸਰ
ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਚੋਣ ਪ੍ਰਚਾਰ ਤੇ ਪਾਬੰਦੀ
ਕਪੂਰਥਲਾ,7 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕੋਵਿਡ ਕਾਰਨ ਭਾਰਤੀ ਚੋਣ ਕਮਿਸ਼ਨ ਵਲੋਂ ਚੋਣ ਪ੍ਰਚਾਰ ਉੱਪਰ ਲਾਈਆਂ ਗਈਆਂ ਬੰਦਿਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜੋ ਕਿ 15 ਫਰਵਰੀ ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਪਹਿਲਾਂ ਦੀ ਤਰ੍ਹਾਂ ਰੋਡ ਸ਼ੋਅ,ਪਦ ਯਾਤਰਾ, ਸਾਈਕਲ,ਬਾਈਕ ਜਾਂ ਵਹਿਕਲ ਰੈਲੀ ਤੇ ਪਾਬੰਦੀ ਜਾਰੀ ਰਹੇਗੀ। ਉਮੀਦਵਾਰ 20 ਵਿਅਕਤੀਆਂ ਦੇ ਨਾਲ ਡੋਰ ਟੂ ਡੋਰ ਪ੍ਰਚਾਰ ਕਰ ਸਕਣਗੇ।
ਇਸ ਤੋਂ ਇਲਾਵਾ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਚੋਣ ਪ੍ਰਚਾਰ ਉਪਰ ਪਾਬੰਦੀ ਰਹੇਗੀ।
ਇਨਡੋਰ ਮੀਟਿੰਗਾਂ ਵਿਚ ਵੱਧ ਤੋਂ ਵੱਧ 500 ਵਿਅਕਤੀ ਸ਼ਾਮਲ ਹੋ ਸਕਦੇ ਹਨ ਜਦ ਕਿ ਖੁੱਲ੍ਹੇ ਵਿਚ ਹੋਣ ਵਾਲੇ ਇਕੱਠ ਵਿਚ 1000 ਵਿਅਕਤੀ ਭਾਗ ਲੈ ਸਕਦਾ ਹੈ।
ਇਕੱਠ ਦੌਰਾਨ ਸਿਆਸੀ ਪਾਰਟੀਆਂ ਨੂੰ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ ਜਿਸ ਤਹਿਤ ਮਾਸਕ ਪਾਉਣ, ਸਰੀਰਕ ਦੂਰੀ ਬਣਾਈ ਰੱਖਣ ਆਦਿ ਦੇ ਇੰਤਜ਼ਾਮ ਕੀਤਾ ਜਾਣਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਿਤ ਐਸ.ਡੀ.ਐਮਜ਼ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਵੱਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਐਸ.ਡੀ.ਐਮ ਅਤੇ ਸਬੰਧਿਤ ਡੀ.ਐਸ.ਪੀ ਕੋਵਿਡ ਸਬੰਧੀ ਨਿਯਮਾਂ ਨੂੰ ਇਨ ਬਿਨ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।