ਚੋਣ ਰਣਨੀਤੀਕਾਰ ਪ੍ਰਸ਼ਾਤ ਕਿਸ਼ੋਰ ਦਾ ਵੱਡਾ ਬਿਆਨ
ਭਾਰਤੀ ਜਨਤਾ ਪਾਰਟੀ ਪੱਛਮੀ ਬੰਗਾਲ ਵਿੱਚ 10 ਦਾ ਅੰਕੜਾ ਪਾਰ ਨਹੀਂ ਕਰ ਸਕੇਗੀ
ਜੇ ਕਰ ਗਈ ਤਾਂ ਮੈਂ ਆਪਣਾ ਧੰਦਾ ਛੱਡ ਜਾਵਾਂਗਾ
ਟੀਐਮਸੀ ਫਿਰ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ
ਚੰਡੀਗੜ੍ਹ,21 ਦਸੰਬਰ(ਵਿਸ਼ਵ ਵਾਰਤਾ ਡੈਸਕ)-ਪ੍ਰਸਿੱਧ ਚੋਣ ਰਣਨੀਤੀਕਾਰ ਪ੍ਰਸ਼ਾਤ ਕਿਸ਼ੋਰ ਨੇ ਦਾਅਵਾ ਕੀਤਾ ਹੈ ਕਿ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਿੱਚ ਤ੍ਰਿਮੂਲ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਵੇਗੀ ਅਤੇ ਭਾਰਤੀ ਜਨਤਾ ਪਾਰਟੀ 10 ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇਗੀ। ਜਿਥੇ ਕਿ ਭਾਰਤੀ ਜਨਤਾ ਪਾਰਟੀ ਦਾਅਵਾ ਕਰ ਰਹੀ ਹੈ ਕਿ ਇਸ ਵਾਰ ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਦਾ ਰਾਜ ਆਵੇਗਾ। ਭਾਰਤੀ ਜਨਤਾ ਪਾਰਟੀ ਵੱਲੋਂ ਸਮੁੱਚੀ ਸੀਨੀਅਰ ਲੀਡਰਸ਼ਿਪ ਪੱਛਮੀ ਬੰਗਾਲ ਦੇ ਦੌਰੇ ਕਰ ਰਹੀ ਹੈ ਜਿਹਨਾਂ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ, ਜੇਪੀ ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਲੀਡਰਸ਼ਿਪ ਨੇ ਹੁਣੇ ਤੋਂ ਹੀ ਚੁਣਾਵੀਂ ਦੌਰੇ ਕਰ ਕੇ ਵੱਡੀਆਂ-ਵੱਡੀਆਂ ਰੈਲੀਆਂ ਕਰਨੀਆਂ ਸ਼ੁਰੂ ਕੀਤੀਆਂ ਹੋਈਆਂ ਹਨ।ਸਮੁੱਚੀ ਲੀਡਰਸ਼ਿਪ ਦਾਅਵਾ ਕਰ ਰਹੀ ਹੈ ਕਿ ਇਸ ਵਾਰ ਪੱਛਮੀ ਬੰਗਾਲ ਵਿੱਚ ਕਮਲ ਦਾ ਫੁੱਲ ਖਿੜੇਗਾ ਹੀ ਖਿੜੇਗਾ ਤੇ ਭਾਰਤੀ ਜਨਤਾ ਪਾਰਟੀ ਪੱਛਮੀ ਬੰਗਾਲ ਵਿੱਚ ਇਤਿਹਾਸਕ ਜਿੱਤ ਦਰਜ ਕਰਕੇ ਪਹਿਲੀ ਵਾਰ ਬੰਗਾਲ ਵਿੱਚ ਆਪਣੀ ਸਰਕਾਰ ਬਣਾਵੇਗੀ।
ਇਸ ਮੌਕੇ ਚੋਣ ਰਣਨੀਤੀਕਾਰ ਪ੍ਰਸ਼ਾਤ ਕਿਸ਼ੋਰ ਅਤੇ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਦੇ ਦਾਅਵਿਆਂ ਦੀ ਅਸਲ ਸਚਾਈ ਤਾਂ ਅਪ੍ਰੈਲ-ਮਈ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਹੀ ਪਤਾ ਲੱਗੇਗਾ ਕਿ ਊਠ ਕਿਸ ਕਰਵਟ ਬੈਠੇਗਾ।