ਚੰਡੀਗੜ੍ਹ 27 ਮਾਰਚ –ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਚੋਣ ਡਿਊਟੀ ਉੱਤੇ ਤੈਨਾਤ ਆਰਓਜ/ਏਆਰਓਜ ਦੀਆਂ ਬਦਲੀਆਂ ਉੱਤੇ ਸਵਾਲ ਖੜ੍ਹੇ ਕਰਦਿਆਂ ਮੁੱਖ ਚੋਣ ਅਧਿਕਾਰੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
‘ਆਪ’ ਦੇ ਬੁਲਾਰੇ ਅਤੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਜਸਤੇਜ ਸਿੰਘ ਅਰੋੜਾ ਨੇ ਸਰਕਾਰ ਦੇ ਇਸ ਕਦਮ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਐਸਡੀਐਮ ਅਤੇ ਡਿਪਟੀ ਕਮਿਸ਼ਨਰ ਪੱਧਰ ਦੇ 10 ਅਧਿਕਾਰੀਆਂ ਦੀ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਤੈਨਾਤੀ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।
ਪਾਰਟੀ ਵੱਲੋਂ ਲਿਖਤੀ ਸ਼ਿਕਾਇਤ ਵਿੱਚ ਜਸਤੇਜ ਸਿੰਘ ਅਰੋੜਾ ਨੇ ਉਨ੍ਹਾਂ ਬਾਰੇ ਅਧਿਕਾਰੀਆਂ ਦਾ ਵੇਰਵਾ ਵੀ ਦਿੱਤਾ ਜਿਨ੍ਹਾਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਵਿੱਚ ਬਦਲ ਦਿੱਤਾ ਗਿਆ ਹੈ।
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...