ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿੱਚ ਵਧਿਆ ਪਾਰਾ , ਗਰਮੀ ਤੋਂ ਪ੍ਰੇਸ਼ਾਨ ਹੋਏ ਲੋਕ
43 ਡਿਗਰੀ ਨੇ ਪੁੱਜੇਗਾ ਤਾਪਮਾਨ
30 ਤਾਰੀਖ ਤੱਕ ਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 28ਮਈ(ਵਿਸ਼ਵ ਵਾਰਤਾ): ਲਗਾਤਾਰ ਕਈ ਦਿਨਾਂ ਤੋਂ ਗਰਮੀ ਨੇ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ ।ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿਚ ਪਿਛਲੇ 2 ਦਿਨਾਂ ਤੋਂ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਅੱਜ ਵੀ ਗਰਮੀ ਪੈਣ ਦਾ ਸਿਲਸਿਲਾ ਜਾਰੀ ਰਹੇਗਾ। ਉਮੀਦ ਕੀਤੀ ਜਾ ਰਹੀ ਹੈ ਕਿ 30 ਨੂੰ ਸ਼ਹਿਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਗਰਮੀ ਦੁਪਹਿਰ ਤੋਂ ਬਾਅਦ ਹੋਰ ਵੱਧ ਜਾਵੇਗਾ ਪਾਰਾ ਲਗਭਗ 43 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।





















