ਚੰਡੀਗੜ੍ਹ ਕਾਂਗਰਸ ਦੇ ਮੀਤ ਪ੍ਰਧਾਨ ਪਤਨੀ ਸਮੇਤ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ, 2 ਜਨਵਰੀ (ਵਿਸ਼ਵ ਵਾਰਤਾ) ਚੰਡੀਗੜ੍ਹ ਕਾਂਗਰਸ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ ਜਿੱਥੇ ਕਾਂਗਰਸ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਪਤਨੀ ਹਰਪ੍ਰੀਤ ਕੌਰ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੋਵੇਂ ਪਤੀ-ਪਤਨੀ ਦਾ ਭਾਜਪਾ ਵਿਚ ਸਵਾਗਤ ਕੀਤਾ। ਦਵਿੰਦਰ ਸਿੰਘ ਬਬਲਾ ਦੀ ਪਤਨੀ ਹਰਪ੍ਰੀਤ ਕੌਰ ਬਬਲਾ ਇਸ ਵਾਰ ਨਗਰ ਨਿਗਮ ਦੀ ਚੋਣ ਜਿੱਤ ਕੇ ਕੌਂਸਲਰ ਬਣ ਗਈ ਹੈ। ਦੱਸ ਦੇਈਏ ਕਿ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਸੁਭਾਸ਼ ਚਾਵਲਾ ਅਤੇ ਦਵਿੰਦਰ ਸਿੰਘ ਬਬਲਾ ਵਿਚਾਲੇ ਝਗੜਾ ਹੋ ਗਿਆ ਸੀ।






















