ਚੰਡੀਗੜ੍ਹ,19ਫਰਵਰੀ(ਵਿਸ਼ਵ ਵਾਰਤਾ)- ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। ਅੱਜ ਸ਼ਹਿਰ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਹਿਰ ਦੇ ਮੌਸਮ ਵਿੱਚ ਇਹ ਬਦਲਾਅ ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਆਇਆ ਹੈ। ਇਸ ਦਾ ਪ੍ਰਭਾਵ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ 22 ਫਰਵਰੀ ਤੱਕ ਰਹੇਗਾ। ਮੌਮਮ ਵਿਭਾਗ ਮੁਤਾਬਕ ਅੱਜ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਭਲਕੇ 20 ਫਰਵਰੀ ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਕਾਰਨ ਸ਼ਹਿਰ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।