ਚੰਡੀਗੜ੍ਹ ‘ਚ ਅੱਜ ਵੀ ਛਾਏ ਰਹਿਣਗੇ ਬੱਦਲ,ਹਲਕੀ ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)- ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ ‘ਚ ਅੱਜ ਵੀ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਅੱਜ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ‘ਚ ਅੱਜ ਗੜੇਮਾਰੀ ਦੇ ਨਾਲ-ਨਾਲ ਬੱਦਲਾਂ ‘ਚ ਗਰਜ ਅਤੇ ਬਿਜਲੀ ਦੀ ਚਮਕ ਦੇਖਣ ਨੂੰ ਮਿਲੇਗੀ।