ਚੰਡੀਗੜ੍ਹ, 4 ਅਪ੍ਰੈਲ – ਪੰਜਾਬ ਦੇ ਕਿਸਾਨਾਂ ਨੇ ਪੂਰਨ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਸੈਕਟਰ-25 ਸਥਿਤ ਇੱਕ ਵਿਸ਼ਾਲ ਰੈਲੀ ਕੀਤੀ| ਇਸ ਰੈਲੀ ਵਿਚ 7 ਕਿਸਾਨ ਜਥੇਬੰਦੀਆਂ ਨੇ ਸ਼ਿਰਕਤ ਕੀਤੀ, ਜਿਸ ਵਿਚ ਪੰਜਾਬ ਭਰ ਤੋਂ ਇੱਥੇ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ|
ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨਾਲ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਇਨ੍ਹਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇਗਾ, ਪਰ ਅਜਿਹਾ ਨਹੀਂ ਕੀਤਾ| ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਜਦੋਂ ਉਨ੍ਹਾਂ ਨਾਲ ਕੀਤਾ ਗਿਆ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ, ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ|
ਇਸ ਦੌਰਾਨ ਇਸ ਰੈਲੀ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਪਹਿਲਾਂ ਹੀ ਮੁਸਤੈਦ ਰਹੀ| ਹਾਲਾਂਕਿ ਕਿਸਾਨਾਂ ਦੀ ਇਸ ਰੈਲੀ ਕਾਰਨ ਕਈ ਥਾਈ ਆਵਾਜਾਈ ਵਿਚ ਵਿਘਨ ਵੀ ਪਿਆ|
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 19 ਮਈ( ਵਿਸ਼ਵ ਵਾਰਤਾ)-: ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਹਲਕੇ...