ਚੰਡੀਗੜ੍ਹ ‘ਚ ਕੋਰੋਨਾ ਦੀ ਵਧਦੀ ਰਫਤਾਰ ਨੂੰ ਦੇਖਦੇ ਹੋਏ ਹਾਈਕੋਰਟ ‘ਚ ਵੀ ਔਡ-ਈਵਨ ਫਾਰਮੂਲਾ ਲਾਗੂ
ਚੰਡੀਗੜ੍ਹ, 11 ਜਨਵਰੀ (ਵਿਸ਼ਵ ਵਾਰਤਾ) : ਦੇਸ਼ ‘ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਅਤੇ ਚੰਡੀਗੜ੍ਹ ਸ਼ਹਿਰ ‘ਚ ਵੀ ਕੋਰੋਨਾ ਦੀ ਵੱਧਦੀ ਰਫਤਾਰ ਤੋਂ ਹਰ ਕੋਈ ਡਰਿਆ ਹੋਇਆ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਤੋਂ ਔਡ-ਈਵਨ ਤਰੀਕਾਂ ਮੁਤਾਬਕ ਬੈਂਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰੇਗੀ, ਇਹ ਤੈਅ ਹੈ ਕਿ ਹੁਣ ਹਰ ਰੋਜ਼ ਹਾਈਕੋਰਟ ‘ਚ ਸਿਰਫ 50 ਫੀਸਦੀ ਕੰਮ ਹੀ ਹੋਵੇਗਾ।
ਚੰਡੀਗੜ੍ਹ ਦੇ ਸੀਨੀਅਰ ਸਟੈਂਡਿੰਗ ਕੌਂਸਲਰ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਅੱਜ ਤੋਂ 1, 3, 5, 7 ਅਤੇ 9ਵੇਂ ਵੱਖਰੇ ਬੈਂਚ ਅਤੇ ਦੂਜੇ2, 4, 6, 8, 10ਵੇਂ ਵੱਖਰੇ ਬੈਂਚ ਕੇਸਾਂ ਦੀ ਸੁਣਵਾਈ ਕਰਨਗੇ।