ਚੰਡੀਗੜ੍ਹ ‘ਚ ਗੈਸ ਸਿਲੰਡਰ ਲੀਕ ਹੋਣ ਕਾਰਨ ਵਾਪਰਿਆ ਹਾਦਸਾ
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਸੈਕਟਰ 29 ਵਿੱਚ ਇੱਕ ਘਰ ਵਿੱਚ ਛੋਟੇ ਕਮਰਸ਼ੀਅਲ ਗੈਸ ਸਿਲੰਡਰ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਘਟਨਾ ਸਵੇਰੇ 10 ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ‘ਚ ਦੋ ਲੋਕ ਜ਼ਖਮੀ ਹੋ ਗਏ। ਦੋਵੇਂ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ-32) ਵਿੱਚ ਇਲਾਜ ਅਧੀਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ 29 ਦੇ ਮਕਾਨ ਨੰਬਰ 1453/16 ਦੀ ਪਹਿਲੀ ਮੰਜ਼ਿਲ ‘ਤੇ 2 ਵਿਅਕਤੀ ਗੋਲਗੱਪੇ ਅਤੇ ਹੋਰ ਸਾਮਾਨ ਬਣਾਉਣ ਦਾ ਕੰਮ ਕਰ ਰਹੇ ਸਨ। ਇੱਥੇ ਅਚਾਨਕ 5 ਕਿਲੋ ਦੇ ਛੋਟੇ ਕਮਰਸ਼ੀਅਲ ਗੈਸ ਸਿਲੰਡਰ ਦੀ ਵਰਤੋਂ ਦੌਰਾਨ ਉਸ ਵਿੱਚੋਂ ਗੈਸ ਲੀਕ ਹੋ ਗਈ ਅਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਅੱਗ ਵਿੱਚ ਝੁਲਸਣ ਵਾਲੇ ਵਿਅਕਤੀ ਦੀ ਸੁਨੀਲ ਵਜੋਂ ਹੋਈ ਹੈ ਅਤੇ ਦੂਜੇ ਦਾ ਨਾਂ ਅਮਰ ਹੈ,ਜਿਸਨੇ ਬਚਣ ਲਈ ਖਿੜਕੀ ਤੋਂ ਛਾਲ ਮਾਰ ਦਿੱਤੀ। ਉਸ ਦੀ ਲੱਤ ਵਿੱਚ ਫਰੈਕਚਰ ਦੱਸਿਆ ਜਾ ਰਿਹਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਦੋਵਾਂ ਨੂੰ ਪੀ.ਸੀ.ਆਰ. ਵਿੱਚ ਹਸਪਤਾਲ ਲੈ ਕੇ ਪਹੁੰਚੀ। ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਇੰਡਸਟਰੀਅਲ ਏਰੀਆ ਫਾਇਰ ਸਟੇਸ਼ਨ ਤੋਂ ਕਰਮਚਾਰੀ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਪਹੁੰਚ ਗਈ। ਫਿਲਹਾਲ ਅੱਗ ਲੱਗਣ ਕਾਰਨ ਕਮਰੇ ਦਾ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ।