na
ਚੰਡੀਗੜ 4 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-25 ਦੇ ਰੈਲੀ ਗਰਾਉਂਡ ਨੇੜੇ ਇਕ ਲੜਕੀ ਉਤੇ ਜਲਣਸ਼ੀਲ ਪਦਾਰਥ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਥੇ ਲੜਕੀ ਉਤੇ ਤੇਜ਼ਾਬ ਸੁਟਿਆ ਗਿਆ ਹੈ ਜਿਸ ਤੋਂ ਬਾਅਦ ਪੁਲਿਸ ਨੇ ਲੜਕੀ ਨੂੰ ਸੈਕਟਰ-16 ਦੇ ਹਸਪਤਾਲ ਵਿਚ ਦਾਖਲ ਕਰਾਇਆ।
ਫਿਲਹਾਲ ਡਾਕਟਰਾਂ ਦਾ ਕਹਿਣਾ ਹੈ ਕਿ ਲੜਕੀ ਉਤੇ ਕੋਈ ਜਲਣਸ਼ੀਲ ਪਦਾਰਥ ਸੁਟਿਆ ਗਿਆ ਹੈ ਜੋ ਕਿ ਤੇਜ਼ਾਬ ਨਹੀਂ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ।