ਚੰਡੀਗੜ੍ਹ ‘ਚ ਵਧਦੇ ਕੋਰੋਨਾ ਮਾਮਲਿਆਂ ਦਰਮਿਆਨ ਕੋਵਿਡ ਵਾਰ ਰੂਮ ਮੀਟਿੰਗ ਅੱਜ
ਪ੍ਰਸ਼ਾਸਕ ਵੱਲੋਂ ਕੋਈ ਵੱਡਾ ਫੈਸਲਾ ਲਏ ਜਾਣ ਦੀ ਹੈ ਸੰਭਾਵਨਾ
ਚੰਡੀਗੜ੍ਹ, 11 ਜਨਵਰੀ (ਵਿਸ਼ਵ ਵਾਰਤਾ) : ਚੰਡੀਗੜ੍ਹ ਵਿਚ ਕੋਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋਣ ਕਾਰਨ ਸਿਹਤ ਸਕੱਤਰ ਨੇ ਵੱਖ-ਵੱਖ ਪੱਧਰਾਂ ‘ਤੇ ਮੀਟਿੰਗ ਕਰਕੇ ਅਧਿਕਾਰੀਆਂ ਤੋਂ ਫੀਡਬੈਕ ਲਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਹੁਣ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਅੱਜ ਕੋਵਿਡ ਵਾਰ ਰੂਮ ਦੀ ਮੀਟਿੰਗ ਕਰਨਗੇ। ਜਿਸ ਵਿੱਚ ਵੱਡਾ ਫੈਸਲਾ ਆਉਣ ਦੀ ਸੰਭਾਵਨਾ ਹੈ। ਉਕਤ ਸੁਝਾਅ ਤੋਂ ਬਾਅਦ ਪ੍ਰਸ਼ਾਸਕ ਕੋਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ।






















