
– ਦਸਤਾਰਧਾਰੀ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਹੋਵੇਗੀ
ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹੁਣ ਦੁਪਹੀਆ ਵਾਹਨ ਚਾਲਕ ਔਰਤਾਂ ਲਈ ਵੀ ਹੈਲਮੇਟ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਅਧਿਸੂਚਨਾ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਦਸਤਾਰਧਾਰੀ ਬੀਬੀਆਂ ਨੂੰ ਹੈਲਮੇਟ ਤੋਂ ਛੋਟ ਹੋਵੇਗੀ।

ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀਪੀ ਸਿੰਘ ਬਦਨੌਰ ਨੇ ਅੱਜ ਔਰਤਾਂ ਲਈ ਹੈਲਮੇਟ ਲਾਜ਼ਮੀ ਕਰਨ ਨੂੰ ਪ੍ਰਵਾਨਗੀ ਦਿੱਤੀ।
ਦੱਸਣਯੋਗ ਹੈ ਕਿ ਹੈਲਮੇਟ ਨਾ ਪਹਿਨਣ ਕਾਰਨ ਚੰਡੀਗੜ ਵਿਚ ਕਈ ਔਰਤਾਂ ਦੀ ਮੌਤ ਹੋ ਚੁੱਕੀ ਹੈ ਜਾਂ ਗੰਭੀਰ ਸੱਟਾਂ ਲੱਗ ਚੁੱਕੀਆਂ ਹਨ। ਹੁਣ ਹੈਲਮੇਟ ਪਹਿਨਣ ਨਾਲ ਉਹਨਾਂ ਦੀ ਸੁਰੱਖਿਆ ਵਿਚ ਵਾਧਾ ਹੋਵੇਗਾ।






















