ਚੰਡੀਗੜ੍ਹ ਜਾ ਕੇ ਕਰਾਂਗਾ ਮੁੱਖ ਮੰਤਰੀ ਨਾਲ ਗੱਲਬਾਤ-ਨਵਜੋਤ ਸਿੱਧੂ
ਨਵਜੋਤ ਸਿੰਘ ਸਿੱਧੂ ਨੇ ਕੀਤਾ ਟਵੀਟ

ਚੰਡੀਗੜ੍ਹ,30 ਸਤੰਬਰ(ਵਿਸ਼ਵ ਵਾਰਤਾ) ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਉਹ ਅੱਜ 3 ਵਜੇ ਚੰਡੀਗੜ੍ਹ ਕਾਂਗਰਸ ਭਵਨ ਪਹੁੰਚ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕਰਨਗੇ। ਦੱਸ ਦਈਏ ਕਿ ਪੰਜਾਬ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਤੋਂ ਹੀ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਵੱਖ ਵੱਖ ਕਾਂਗਰਸੀ ਵਿਧਾਇਕ ਅਤੇ ਮੰਤਰੀਆਂ ਨੇ ਸਿੱਧੂ ਦੇ ਘਰ ਜਾ ਕੇ ਉਹਨਾਂ ਨਾਲ ਗੱਲਬਾਤ ਕੀਤੀ ਸੀ।






















