ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਵਿੱਚ ਸ਼ਰਾਬ ਫੈਕਟਰੀ ਵਿੱਚ ਲੱਗੀ ਅੱਗ
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ
ਚੰਡੀਗੜ੍ਹ 27 ਅਕਤੂਬਰ(ਵਿਸ਼ਵ ਵਾਰਤਾ) ਇਸ ਸਮੇਂ ਦੀ ਵੱਡੀ ਖਬਰ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਤੋਂ ਸਾਹਮਣੇ ਆ ਰਹੀ ਹੈ। ਇੱਥੇ ਫੇਜ਼ 1 ਵਿੱਚ ਸਥਿਤ ਇੱਕ ਸ਼ਰਾਬ ਬਣਾਉਣ ਦੀ ਫੈਕਟਰੀ ਵਿੱਚ ਅੱਗ ਲੱਗ ਗਈ । ਫਾਇਰ ਬ੍ਰਿਗੇਡ ਦੀਆਂ 8 ਤੋਂ 10 ਗੱਡੀਆਂ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਸ ਪਾਸ ਵਾਲੇ ਪਲਾਟਾਂ ਨੂੰ ਵੀ ਖਾਲੀ ਕਰਵਾਇਆ ਗਿਆ ਹੈ। ਹੋਰ ਜਾਣਕਾਰੀ ਅਨੁਸਾਰ ਸ਼ੁਰੂਆਤ ਵਿੱਚ ਅੱਗ ਲੱਗਣ ਦਾ ਕਾਰਣ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਫੈਕਟਰੀ ਵਿੱਚੋਂ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਹ ਫੈਕਟਰੀ ਏਲਾਂਤੇ ਮਾਲ ਦੇ ਬਿਲਕੁੱਲ ਪਿੱਛੇ ਹੈ।