ਚੰਡੀਗੜ੍ਹ ਦੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਅੱਜ
ਚੰਡੀਗੜ੍ਹ, 4ਮਾਰਚ(ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ 4 ਮਾਰਚ ਨੂੰ ਹੋਵੇਗੀ। ਇਨ੍ਹਾਂ ਦੋਵਾਂ ਅਹੁਦਿਆਂ ਲਈ ਚੋਣ ਸਵੇਰੇ 10 ਵਜੇ ਨਗਰ ਨਿਗਮ ਹਾਊਸ ਵਿੱਚ ਹੋਵੇਗੀ। ਚੋਣ ਮੇਅਰ ਦੁਆਰਾ ਕਰਵਾਈ ਜਾਵੇਗੀ। 4 ਮਾਰਚ ਨੂੰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ ਦੌਰਾਨ ਅਦਾਲਤ ਵੱਲੋਂ 30 ਜਨਵਰੀ ਨੂੰ ਕਰਵਾਈਆਂ ਗਈਆਂ ਮੇਅਰ ਚੋਣਾਂ ਦੌਰਾਨ ਜਾਰੀ ਹਦਾਇਤਾਂ ਨੂੰ ਪ੍ਰਸ਼ਾਸਨ, ਨਗਰ ਨਿਗਮ ਤੇ ਪੁਲੀਸ ਨੂੰ ਲਾਗੂ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।