ਚੰਡੀਗੜ੍ਹ ਦੇ ਪੀਜੀਆਈ ‘ਚ 200 ਦੇ ਕਰੀਬ ਡਾਕਟਰਾਂ ਅਤੇ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
ਚੰਡੀਗੜ੍ਹ,6ਜਨਵਰੀ (ਵਿਸ਼ਵ ਵਾਰਤਾ)- ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਉੱਥੇ ਹੀ ਚੰਡੀਗੜ੍ਹ ਪੀਜੀਆਈ ਤੋਂ ਵੱਡੀ ਖਬਰ ਆ ਰਹੀ ਹੈ,ਜਿੱਥੇ 197 ਡਾਕਟਰ ਅਤੇ ਸਟਾਫ਼ ਮੈਂਬਰ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਇਨ੍ਹਾਂ ਵਿੱਚ 88 ਡਾਕਟਰ ਸ਼ਾਮਲ ਹਨ। ਜਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਹੀ ਕਰੀਬ 147 ਡਾਕਟਰ ਅਤੇ ਸਿਹਤ ਕਰਮਚਾਰੀ ਪਾਜ਼ੀਟਿਵ ਆਏ ਹਨ। ਜਿਹਨਾਂ ਵਿੱਚੋਂ ਜਿਆਦਾਤਰ ਨੇ ਕੋਰੋਨਾ ਦੀ ਟੀਕੇ ਲਗਵਾਏ ਹੋਏ ਹਨ।






















