ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਕ ਦਿਨਾ ਸਤਰ ਹੋਇਆ ਖਤਮ
ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ ਦੇ ਮੁੱਦੇ ਤੇ ਮੁੱਖ ਮੰਤਰੀ ਵੱਲੋਂ ਲਿਆਂਦਾ ਮਤਾ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ,1 ਅਪ੍ਰੈਲ(ਵਿਸ਼ਵ ਵਾਰਤਾ)- ਚੰਡੀਗੜ੍ਹ ਦੇ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆਂਦਾ ਗਿਆ ਮਤਾ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ।






















