ਚੰਡੀਗੜ੍ਹ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਪੜ੍ਹੋ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਆਦੇਸ਼
ਇਸ ਤਰੀਕ ਤੋਂ ਹੋਣਗੀਆਂ ਛੁੱਟੀਆਂ
ਚੰਡੀਗੜ੍ਹ, 14 ਮਈ (ਵਿਸ਼ਵ ਵਾਰਤਾ) ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹੁਕਮਾਂ ਅਨੁਸਾਰ 23 ਮਈ 2022 ਤੋਂ 30 ਜੂਨ 2022 ਤੱਕ ਯਾਨੀ 39 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਇਸ ਦੇ ਨਾਲ ਹੀ 29 ਅਤੇ 30 ਜੂਨ ਨੂੰ ਅਧਿਆਪਕਾਂ ਨੂੰ ਸਕੂਲ ਆਉਣ ਲਈ ਕਿਹਾ ਗਿਆ ਹੈ।
























