ਚੰਡੀਗੜ੍ਹ ਦੇ ਸਕੂਲਾਂ ‘ਚ 20 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ,14ਜਨਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ। ਅੱਠਵੀਂ ਕਲਾਸ ਤੱਕ ਅਧਿਆਪਕ ਆਨਲਾਈਨ ਕਲਾਸਾਂ ਲਗਾਉਣਗੇ। ਜਦਕਿ 9ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਲਈ ਸਕੂਲ ਖੁੱਲ੍ਹਣਗੇ।