ਚੰਡੀਗੜ੍ਹ ਦੇ ਸੈਕਟਰ 22 ਵਿੱਚ ਮਾਮੂਲੀ ਬਹਿਸ ਤੋਂ ਬਾਅਦ ਨੌਜਵਾਨ ਨੂੰ ਕਾਰ ਥੱਲੇ ਦਰੜਿਆ,ਮੌਕੇ ਤੇ ਹੀ ਹੌਈ ਮੌਤ
ਸੀਸੀਟੀਵੀ ਵਿੱਚ ਕੈਦ ਹੋਈ ਸਾਰੀ ਘਟਨਾ
ਦੇਖੋ ਵੀਡੀਓ
ਚੰਡੀਗੜ੍ਹ,3 ਮਈ(ਵਿਸ਼ਵ ਵਾਰਤਾ)-ਚੰਡੀਗੜ੍ਹ ਦੇ ਸੈਕਟਰ 22 ਦੇ ਹੋਟਲ ਸਨਬੀਮ ਅਤੇ ਠੇਕੇ ਦੇ ਪਿਛਲੇ ਪਾਸੇ ਇੱਕ ਬੀਐਮਡਬਲਿਊ ਕਾਰ ਚਾਲਕ ਨੇ ਮਾਮੂਲੀ ਬਹਿਸ ਤੋਂ ਬਾਅਦ ਚੰਡੀਗੜ੍ਹ ਦੇ ਡੱਡੂ ਮਾਜਰਾ ਨਿਵਾਸੀ ਸ਼ੁਬਮ ਨੂੰ ਸ਼ਰੇਆਮ ਕਾਰ ਨਾਲ ਕੁਚਲ ਦਿੱਤਾ। ਇਸ ਘਟਨਾ ਵਿੱਚ ਸ਼ੁਬਮ ਦੀ ਮੌਕੇ ਤੇ ਹੀ ਮੌਤ ਹੋ ਗਈ। ਉਕਤ ਸਾਰੀ ਘਟਨਾ ਨੇੜੇ ਹੀ ਲੱਗੇ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ।
ਵੀਡੀਓ –
ਇਸ ਸੰਬੰਧ ਵਿੱਚ ਚੰਡੀਗੜ੍ਹ ਦੇ ਸੈਕਟਰ 17 ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ।