ਚੰਡੀਗੜ,7 ਸਤੰਬਰ – ਚੰਡੀਗੜ੍ਹ ਦੇ ਇੱਕ ਹੋਟਲ ਵਿਚੋਂ ਲੜਕਾ ਅਤੇ ਲੜਕੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪੁਲਿਸ ਵਲੋਂ ਸ਼ੱਕ ਜਾਹਿਰ ਕੀਤਾ ਜਾ ਰਿਹਾ ਹੈ ਕਿ ਦੋਨਾਂ ਵਲੋਂ ਖੁਦਕੁਸ਼ੀ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੂੰ ਇੱਕ ਸੁਸਾਇਡ ਨੋਟ ਵੀ ਮਿਲਿਆ ਹੈ।
ਇਹ ਘਟਨਾ ਚੰਡੀਗੜ੍ਹ ਦੇ ਪਿੰਡ ਅਟਾਵਾ ਵਿਖੇ ਵਾਪਰੀ, ਜਿਥੇ ਇੱਕ ਲੜਕਾ ਤੇ ਲੜਕੀ ਦੀ ਲਾਸ਼ ਹੋਟਲ ਦੇ ਕਮਰੇ ਵਿਚ ਫੰਦੇ ਉਤੇ ਲਟਕਦੀ ਹੋਈ ਮਿਲੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਯੂ.ਪੀ ਦੇ ਵਸਨੀਕਾਂ ਵਜੋਂ ਹੋਈ ਹੈ। ਇਸ ਦੌਰਾਨ ਪੁਲਿਸ ਵਲੋਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।