ਚੰਡੀਗੜ੍ਹ ਨਗਰ ਨਿਗਮ ਚੋਣਾਂ:
ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਦੂਜੀ ਸੂਚੀ
ਪੜ੍ਹੋ, ਕੌਣ ਕਿੱਥੋਂ ਤੋਂ ਉਮੀਦਵਾਰ

ਚੰਡੀਗੜ੍ਹ,28 ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ 4 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ: ਦਲਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰ: 8 ਤੋਂ ਹਰਦੀਪ ਸਿੰਘ ਸੱਜਣ, ਵਾਰਡ ਨੰ: 22 ਤੋਂ ਰੀਮਾ ਮਹਾਜਨ, ਵਾਰਡ ਨੰ: 24 ਤੋਂ ਜਗਤਾਰ ਸਿੰਘ ਪੱਪੀ ਅਤੇ ਵਾਰਡ ਨੰ: 33 ਤੋਂ ਅਤੁਲ ਸ਼ਰਮਾ ਪਾਰਟੀ ਦੇ ਉਮੀਦਵਾਰ ਹੋਣਗੇ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ 13 ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚੋਂ ਚਾਰ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ।






















