ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ
ਕੋਰੋਨਾ ਦੇ ਮੱਦੇਨਜ਼ਰ ਵਿਦਿੱਅਕ ਸੰਸਥਾਵਾਂ ਲਈ ਜਾਰੀ ਕੀਤੀਆਂ ਹਦਾਇਤਾਂ
ਸਾਰੀਆਂ ਵਿਦਿੱਅਕ ਸੰਸਥਾਵਾਂ ਮਈ ਦੀ ਇਸ ਤਾਰੀਖ ਤੱਕ ਰਹਿਣਗੀਆਂ ਬੰਦ
ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਇਕ ਵੱਡਾ ਫੈਸਲਾ ਲਿਆ ਹੈ। ਜਿਸ ਤਹਿਤ ਵਿੱਦਿਅਕ ਸੰਸਥਾਵਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਸਾਰੀਆਂ ਵਿਦਿੱਅਕ ਸੰਸਥਾਵਾਂ 31 ਮਈ ਤੱਕ ਬੰਦ ਰਹਿਣਗੀਆਂ। ਜਿਸ ਦੇ ਅਧੀਨ ਕੋਚਿੰਗ ਸੈਂਟਰ ਅਤੇ ਲਾਇਬ੍ਰੇਰੀਆਂ ਵੀ 31ਮਈ ਤੱਕ ਬੰਦ ਰਹਿਣਗੀਆਂ ਪਰ ਆਨਲਾਈਨ ਕੋਚਿੰਗ ਜਾਰੀ ਰਹੇਗੀ।ਇਸ ਦੇ ਨਾਲ ਹੀ ਸਰਕਾਰੀ ਅਤੇ ਅੱਧ ਸਰਕਾਰੀ ਸਕੂਲ ਗਰਮੀ ਦੀਆਂ ਛੁੱਟੀਆਂ ਲਈ 10ਮਈ ਤੋਂ 8ਜੂਨ ਤੱਕ ਬੰਦ ਰਹਿਣਗੇ। ਸਰਕਾਰੀ ਸੰਸਥਾਵਾਂ ਵਿੱਚ 50 ਫੀਸਦੀ ਸਟਾਫ ਨੂੰ ਕੰਮ ਕਰਨ ਦੀ ਆਗਿਆ ਹੈ।























